ਪਾਕਿ ਨੇ 78 ਭਾਰਤੀ ਕੈਦੀ ਕੀਤੇ ਰਿਹਾਅ
ਇਸਲਾਮਾਬਾਦ/ਬਿਊਰੋ ਨਿਊਜ਼ ઠ
ਕੰਟਰੋਲ ਰੇਖਾ ਉੱਤੇ ਚੱਲ ਰਹੇ ਤਣਾਅ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜੀਜ ਦਾ ਵੱਡਾ ਬਿਆਨ ਆਇਆ ਹੈ। ਅਜ਼ੀਜ਼ ਨੇ ਕਿਹਾ ਹੈ ਕਿ ਇਸ ਖੇਤਰ ਵਿਚ ਸ਼ਾਂਤੀ ਬਹਾਲ ਕਰਨ ਲਈ ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਬਾਕੀ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਅਜ਼ੀਜ਼ ਨੇ ਦਾਅਵਾ ਕੀਤਾ ਕਿ ਪਿਛਲੇ ਇਕ ਸਾਲ ਵਿਚ, ਭਾਰਤ ਨੇ 450 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਕਈ ਨਿਰਦੋਸ਼ ਲੋਕਾਂ ਦੀ ਹੱਤਿਆ ਕਰ ਦਿੱਤੀ । ਅਜੀਜ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਸਮੇਤ ਸਾਰੇ ਬਕਾਇਆ ਮੁੱਦਿਆਂ ਨੂੰ ਸੁਲਝਾਉਣ ਲਈ ਭਾਰਤ ਨਾਲ ਗੱਲਬਾਤ ਕਰਨਾ ਚਾਹੁੰਦਾ ਸੀ ਤਾਂਕਿ ਇਸ ਖੇਤਰ ਵਿਚ ਸ਼ਾਂਤੀ ਬਹਾਲ ਹੋ ਸਕੇ।ઠ
ਉਧਰ ਦੂਜੇ ਪਾਸੇ ਪਾਕਿਸਤਾਨ ਦੀ ਲਾਂਡੀ ਜੇਲ੍ਹ ਵਿੱਚ ਬੰਦ 77 ਭਾਰਤੀ ਮਛੇਰੇ ਤੇ ਇੱਕ ਆਮ ਨਾਗਰਿਕ ਨੂੰ ਪਾਕਿਸਤਾਨ ਵੱਲੋਂ ਰਿਹਾਅ ਕਰਨ ਮਗਰੋਂ ਅੱਜ ਭਾਰਤ ਭੇਜ ਦਿੱਤਾ ਗਿਆ ਹੈ। ਰਿਹਾਅ ਕੀਤੇ ਗਏ 78 ਭਾਰਤੀ ਕੈਦੀ ਅੱਜ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …