ਕਿਹਾ, ਐਸਵਾਈਐਲ ਦਾ ਮਸਲਾ ਹੱਲ ਨਾ ਹੋਇਆ ਤਾਂ ਹਾਲਾਤ ਹੋ ਸਕਦੇ ਹਨ ਖਰਾਬ
ਚੰਡੀਗੜ੍ਹ/ਬਿਊਰੋ ਨਿਊਜ਼
ਇੰਡੀਅਨ ਨੈਸ਼ਨਲ ਲੋਕ ਦਲ ਨੇ ਅੱਜ ਸੜਕ ਰੋਕੋ ਅੰਦਲੋਨ ਤਹਿਤ ਪੰਜਾਬ ਵੱਲੋਂ ਆਉਂਦੀਆਂ ਸੜਕਾਂ ਨੂੰ ਜਾਮ ਕਰ ਦਿੱਤਾ। ਇਨੈਲੋ ਨੇ ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਇਹ ਰੋਸ ਪ੍ਰਦਰਸ਼ਨ ਕੀਤਾ ਹੈ। ਇਨੈਲੋ ਵਰਕਰਾਂ ਨੇ ਅੰਬਾਲਾ ਨੇੜੇ ਨੈਸ਼ਨਲ ਹਾਈਵੇਅ ਤੋਂ ਇਲਾਵਾ ਚਾਰ ਹੋਰ ਸੜਕਾਂ ਜਾਮ ਕਰ ਦਿੱਤੀਆਂ। ਇਸ ਕਰਕੇ ਪੰਜਾਬ ਤੋਂ ਜਾਣ ਵਾਲੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਆਵਾਜਾਈ ਲਈ ਬਦਲਵੇਂ ਪ੍ਰਬੰਧ ਵੀ ਕੀਤੇ ਗਏ ਪਰ ਲੋਕਾਂ ਦੀ ਖੱਜਲ-ਖੁਆਰੀ ਹੋਈ। ਦੂਜੇ ਪਾਸੇ ਹਾਲਾਤ ਨੂੰ ਕਾਬੂ ਕਰਨ ਲਈ ਹਰਿਆਣਾ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਏਜੰਸੀਆਂ ਵੀ ਡਟੀਆਂ ਰਹੀਆਂ।
ਜ਼ਿਕਰਯੋਗ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਭਾਈਵਾਲ ਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਪੰਜਾਬ ਖਿਲਾਫ ਫਿਰ ਜੰਗ ਵਿੱਢ ਦਿੱਤੀ ਹੈ। ਇਨੈਲੋ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਨਹਿਰ ਦੀ ਉਸਾਰੀ ਸਬੰਧੀ ਤੁਰੰਤ ਐਲਾਨ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ‘ਤੇ ਹਾਲਾਤ ਖਰਾਬ ਹੋ ਸਕਦੇ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …