12.4 C
Toronto
Friday, October 17, 2025
spot_img
Homeਭਾਰਤਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤਾ ਵਿਚਾਰ ਵਟਾਂਦਰਾ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤਾ ਵਿਚਾਰ ਵਟਾਂਦਰਾ

ਵਿਦੇਸ਼ਾਂ ‘ਚ ਵਸੇ ਨੌਜਵਾਨਾਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ   
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵੱਸੇ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਤੇ ਲੜਕੀਆਂ ਲਈ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਪ੍ਰਸਤਾਵਿਤ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ।
ਕੈਪਟਨ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸੇ ਨੌਜਵਾਨਾਂ ਨੂੰ ਉਨ੍ਹਾਂ ਥਾਵਾਂ ਦਾ ਦੌਰਾ ਕਰਨ ਦਾ ਮੌਕਾ ਮਿਲੇਗਾ। ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਬੰਧਤ ਹਨ ਜਾਂ ਉਨ੍ਹਾਂ ਦੇ ਦਾਦਾ-ਦਾਦੀ, ਨਾਨਾ-ਨਾਨੀ ਦਾ ਜਨਮ ਹੋਇਆ ਸੀ ਜਾਂ ਉਨ੍ਹਾਂ ਨੇ ਖੁਦ ਆਪਣੇ ਜੀਵਨ ਦੇ ਮੁਢਲੇ ਸਾਲ ਗੁਜ਼ਾਰੇ ਹਨ। ਇਹ ਸਕੀਮ 16 ਤੋਂ 22 ਸਾਲ ਦੀ ਉਮਰ ਵਾਲੇ ਨੌਜਵਾਨ ਲੜਕੇ-ਲੜਕੀਆਂ ਲਈ ਸ਼ੁਰੂ ਕੀਤੀ ਜਾ ਸਕੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਮੁੜ ਜੁੜਣ ਲਈ ਮੰਚ ਮੁਹੱਈਆ ਕਰਵਾਏਗਾ। ਇਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਪਿਛੋਕੜ ਤੇ ਸੱਭਿਆਚਾਰ ਬਾਰੇ ਵੀ ਸਿੱਖਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਐਨ.ਆਰ.ਆਈਜ਼ ਜਾਂ ਪੰਜਾਬੀ ਮੂਲ ਦੇ ਵਿਅਕਤੀਆਂ ਲਈ ‘ਫਰੈਂਡਜ਼ ਆਫ ਪੰਜਾਬ’ ਸਕੀਮ ਸ਼ੁਰੂ ਕੀਤੀ ਹੈ।

RELATED ARTICLES
POPULAR POSTS