18 ਪਾਰਟੀਆਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਤੈਅ ਕਰਨ ਲਈ ਕਾਂਗਰਸ ਅਤੇ ਹੋਰ ਵੱਡੀਆਂ ਵਿਰੋਧੀ ਪਾਰਟੀਆਂ ਨੇ ਅੱਜ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਮਹਾਤਮਾ ਗਾਂਧੀ ਦੇ ਪੋਤਰੇ ਗੋਪਾਲ ਕ੍ਰਿਸ਼ਨ ਗਾਂਧੀ ਦਾ ਨਾਮ ਤੈਅ ਕੀਤਾ ਗਿਆ ਹੈ, 18 ਪਾਰਟੀਆਂ ਨੇ ਸਰਬਸੰਮਤੀ ਨਾਲ ਗੋਪਾਲ ਕ੍ਰਿਸ਼ਨ ਗਾਂਧੀ ਦੇ ਨਾਮ ‘ਤੇ ਮੋਹਰ ਲਗਾਈ ਹੈ। ਇਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਵਲੋਂ 13 ਜਾਂ 14 ਜੁਲਾਈ ਨੂੰ ਉਮੀਦਵਾਰ ਤੈਅ ਕਰਨ ਦੀ ਉਮੀਦ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਅਹੁਦੇ ਲਈ ਐਨਡੀਏ ਵਲੋਂ ਰਾਮਨਾਥ ਗੋਵਿੰਦ ਅਤੇ ਵਿਰੋਧੀ ਧਿਰ ਵਲੋਂ ਮੀਰਾ ਕੁਮਾਰ ਉਮੀਦਵਾਰ ਹਨ। ਰਾਸ਼ਟਰਪਤੀ ਚੋਣਾਂ ਲਈ ਵੋਟਿੰਗ 17 ਜੁਲਾਈ ਨੂੰ ਹੋਵੇਗੀ। ਮੀਰਾ ਕੁਮਾਰ ਅਤੇ ਰਾਮਨਾਥ ਕੋਵਿੰਦ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਚੁੱਕੇ ਹਨ।
Home / ਭਾਰਤ / ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਪਾਰਟੀਆਂ ਨੇ ਮਹਾਤਮਾ ਗਾਂਧੀ ਦੇ ਪੋਤਰੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਬਣਾਇਆ ਉਮੀਦਵਾਰ
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …