ਬੁੱਚੜਖਾਨਿਆਂ ‘ਤੇ ਲਾਈ ਪਾਬੰਦੀ ਹਟਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਟਕਾ ਦਿੰਦਿਆਂ ਬੁੱਚੜਖਾਨਿਆਂ ‘ਤੇ ਲਾਈ ਪਾਬੰਦੀ ਹਟਾ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ ਮਦਰਾਸ ਹਾਈਕੋਰਟ ਦੇ ਉਸ ਫੈਸਲੇ ਨੂੰ ਪੂਰੇ ਦੇਸ਼ ‘ਤੇ ਲਾਗੂ ਕੀਤਾ ਹੈ ਜਿਸ ਵਿਚ ਕੇਂਦਰ ਸਰਕਾਰ ਦੇ ਬੁੱਚੜਖਾਨਿਆਂ ਵਿਚ ਜਾਨਵਰਾਂ ਦੀ ਖਰੀਦ ਵੇਚ ‘ਤੇ ਪਾਬੰਦੀ ਲਾਉਣ ਦੇ ਨੋਟੀਫਿਕੇਸ਼ਨ ਖ਼ਿਲਾਫ ਫੈਸਲਾ ਦਿੱਤਾ ਸੀ। ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਮੁੜ ਸੁਧਾਰ ਕਰਕੇ ਜਾਰੀ ਕੀਤਾ ਜਾਵੇ ਤੇ ਸ਼ਿਕਾਇਤਕਰਤਾਵਾਂ ਦੀ ਗੱਲ ਨੂੰ ਸੁਣਿਆ ਜਾਵੇ। ਜ਼ਿਕਰਯੋਗ ਹੈ ਕਿ ਇਹ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ 25 ਮਈ ਨੂੰ ਜਾਰੀ ਕੀਤਾ ਗਿਆ ਸੀ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …