ਹਸਪਤਾਲ ‘ਚ ਕਰਵਾਇਆ ਦਾਖਲ, ਹਾਲਤ ਗੰਭੀਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਅੱਜ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਅਜਿਹਾ ਕਦਮ ਆਪਣੇ ਨਾਲ ਹੋਏ ਧੋਖੇ ਕਾਰਨ ਚੁੱਕਿਆ। ਵਿਅਕਤੀ ਦੀ ਪਹਿਚਾਣ ਧੂਰੀ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ਹੋਈ ਹੈ। ਸੁਰਿੰਦਰ ਕੁਮਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਆਪਣੇ ਨਾਲ ਹੋਏ ਧੋਖੇ ਦੇ ਮਾਮਲੇ ਵਿਚ ਸ਼ਿਕਾਇਤ ਦੇਣ ਆਇਆ ਸੀ ਤੇ ਇੱਥੇ ਆ ਕੇ ਖੁਦ ਨੂੰ ਅੱਗ ਲਗਾ ਲਈ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …