Breaking News
Home / ਭਾਰਤ / ਅਮਰਨਾਥ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਉਚ ਪੱਧਰੀ ਬੈਠਕ

ਅਮਰਨਾਥ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਉਚ ਪੱਧਰੀ ਬੈਠਕ

ਲੰਘੀ ਰਾਤ ਅੱਤਵਾਦੀ ਹਮਲੇ ‘ਚ ਹੋਈ ਸੀ 7 ਸ਼ਰਧਾਲੂਆਂ ਦੀ ਮੌਤ
ਯਾਤਰੀਆਂ ਦੀ ਸੁਰੱਖਿਆ ਲਈ ਹੋਰ ਕਦਮ ਚੁੱਕੇ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਘੀ ਰਾਤ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅਮਰਨਾਥ ਸ਼ਰਧਾਲੂਆਂ ‘ਤੇ ਹੋਏ ਹਮਲੇ ਤੋਂ ਬਾਅਦ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਚ ਪੱਧਰੀ ਬੈਠਕ ਕੀਤੀ। ਇਸ ਬੈਠਕ ਵਿਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਮੰਤਰਾਲਾ ਦੇ ਚੋਟੀ ਦੇ ਅਫਸਰ, ਖੁਫੀਆ ਏਜੰਸੀਆਂ ਤੇ ਕੇਂਦਰੀ ਪੈਰਾਮਿਲਟਰੀ ਬਲ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਗ੍ਰਹਿ ਮੰਤਰੀ ਨੇ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਹੋਰ ਕਦਮ ਚੁੱਕਣ ਲਈ ਕਿਹਾ ਹੈ।  ਚੇਤੇ ਰਹੇ ਕਿ ਲੰਘੀ ਰਾਤ ਅਮਰਨਾਥ ਯਾਤਰੀਆਂ ਦੀ ਬੱਸ ‘ਤੇ ਹੋਏ ਹਮਲੇ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਇਹ ਸਾਰੇ ਸ਼ਰਧਾਲੂ ਗੁਜਰਾਤ ਨਾਲ ਸਬੰਧਤ ਸਨ। ਇਹ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 7 ਅਗਸਤ ਤੱਕ ਜਾਰੀ ਰਹੇਗੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮਾਲੀ ਮੱਦਦ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਬੱਸ ਦਾ ਡਰਾਈਵਰ ਸੂਝ ਬੂਝ ਤੋਂ ਕੰਮ ਨਾ ਲੈਂਦਾ ਤਾਂ ਬਹੁਤ ਜ਼ਿਆਦਾ ਨੁਕਸਾਨ ਹੋ ਸਕਦਾ ਸੀ। ਇਸ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਨਾਥ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਅਮਰਨਾਥ ਯਾਤਰੀਆਂ ‘ਤੇ ਹੋਏ ਹਮਲੇ ਸਬੰਧੀ ਹਿੰਦੂ ਜਥੇਬੰਦੀਆਂ ਨੇ 14 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਵੀ ਦਿੱਤਾ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …