Breaking News
Home / ਪੰਜਾਬ / ਐਚ ਐਸ ਫੂਲਕਾ ਨੇ ਸਪੀਕਰ ਰਾਣਾ ਕੇਪੀ ਨੂੰ ਸੌਂਪਿਆ ਅਸਤੀਫਾ

ਐਚ ਐਸ ਫੂਲਕਾ ਨੇ ਸਪੀਕਰ ਰਾਣਾ ਕੇਪੀ ਨੂੰ ਸੌਂਪਿਆ ਅਸਤੀਫਾ

ਕਿਹਾ, ਮਜਬੂਰੀ ਨਾਲ ਅਹੁਦਾ ਛੱਡਣਾ ਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤਾ। ਵਿਧਾਨ ਸਭਾ ਵਿਚੋਂ ਅਸਤੀਫਾ ਦੇਣ ‘ਤੇ ਫੂਲਕਾ ਦਾ ਕਹਿਣਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਮਜਬੂਰੀ ਨਾਲ ਇਹ ਅਹੁਦਾ ਛੱਡ ਰਹੇ ਹਨ। ਉਹ 1984 ਦੇ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੜ ਰਹੇ ਹਨ ਪਰ ਬਾਰ ਕੌਂਸਲ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਦੇ ਰੂਪ ਵਿਚ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਫੂਲਕਾ ਦਾ ਕਹਿਣਾ ਹੈ ਕਿ ਉਹ ਬਾਰ ਕੌਂਸਲ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ। ਉਧਰ ਦੂਜੇ ਪਾਸੇ ਪਾਰਟੀ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਲ ਦੀ ਘੜੀ ‘ਆਪ’ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੂੰ ਵਿਰੋਧੀ ਧਿਰ ਦੀ ਆਗੂ ਬਣਾਉਣ ਦੀ ਚਰਚਾ ਚੱਲ ਰਹੀ ਹੈ, ਪਰ ਸੁਖਪਾਲ ਖਹਿਰਾ, ਕੰਵਰ ਸੰਧੂ ਅਤੇ ਅਮਨ ਅਰੋੜਾ ਦੇ ਨਾਂ ‘ਤੇ ਵੀ ਵਿਚਾਰ ਹੋ ਸਕਦੀ ਹੈ।

Check Also

ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ

ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ …