ਪੰਜਾਬ ਤੇ ਹਰਿਆਣਾ ਮਿਲ ਬੈਠ ਕੇ ਮਸਲਾ ਹੱਲ ਕਰਨ
ਪੰਜਾਬ ਨੂੰ ਵੀ ਨਹਿਰ ਦਾ ਕੰਮ ਮੁਕੰਮਲ ਕਰਨ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਨੂੰ ਕੋਈ ਅੰਦੋਲਨ ਨਾ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਯਕੀਨ ਦਿਵਾਉਣ ਕਿ ਇਸ ਮਾਮਲੇ ‘ਤੇ ਕੋਈ ਅੰਦੋਲਨ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਐਸਵਾਈਐਲ ਦੇ ਮਾਮਲੇ ‘ਤੇ ਹਰਿਆਣਾ ਦੀ ਸਿਆਸੀ ਪਾਰਟੀ ਇਨੈਲੋ ਨੇ ਲੰਘੇ ਕੱਲ੍ਹ ਚੱਕਾ ਜਾਮ ਕੀਤਾ ਸੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਦੋਂ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਤੇ ਕੇਂਦਰ ਸਰਕਾਰ ਵਿਚੋਲਗੀ ਕਰ ਰਹੀ ਹੈ ਤਾਂ ਅੰਦੋਲਨ ਕਰਨ ਦੀ ਕੀ ਜ਼ਰੂਰਤ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ। ਅਦਾਲਤ ਨੇ ਪੰਜਾਬ ਨੂੰ ਇਹ ਵੀ ਪੁੱਛਿਆ ਕਿ ਜਦੋਂ ਹਰਿਆਣੇ ਵਾਲੇ ਪਾਸੇ ਨਹਿਰ ਦਾ ਕੰਮ ਪੂਰਾ ਹੋ ਚੁੱਕਿਆ ਹੈ ਤਾਂ ਪੰਜਾਬ ਵਾਲੇ ਪਾਸੇ ਨਹਿਰ ਦਾ ਕੰਮ ਪੂਰਾ ਕਿਉਂ ਨਹੀਂ ਹੋਇਆ। ਅਦਾਲਤ ਨੇ ਪੰਜਾਬ ਨੂੰ ਕਿਹਾ ਕਿ ਪਹਿਲਾਂ ਨਹਿਰ ਦਾ ਕੰਮ ਮੁਕੰਮਲ ਕਰੋ ਬਾਅਦ ਵਿਚ ਪਾਣੀ ਦੀ ਵੰਡ ਬਾਰੇ ਗੱਲ ਕੀਤੀ ਜਾਵੇਗੀ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …