ਕਿਹਾ, ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਹੱਲ ਛੇਤੀ ਕੱਢਣ ਲਈ ਹਰਿਆਣਾ ਨਾਲ ਗੱਲਬਾਤ ਤੋਰਨ ਵਾਸਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਦੁਹਰਾਇਆ ਕਿ ਸਮੱਸਿਆ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਜ਼ਰੂਰੀ ਵਸੀਲੇ ਤੋਂ ਕਿਸੇ ਨੂੰ ਵੀ ਵਾਂਝਾ ਨਹੀਂ ਰੱਖਣਾ ਚਾਹੁੰਦਾ ਪਰ ਸੂਬੇ ਵਿੱਚ ਪਾਣੀ ਦੀ ਗੰਭੀਰ ਥੁੜ੍ਹ ਇਸ ਅਹਿਮ ਸਰੋਤ ਨੂੰ ਕਿਸੇ ਨਾਲ ਸਾਂਝਾ ਕਰਨ ਤੋਂ ਰੋਕਦੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …