ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਮਸਲੇ ਦਾ ਹੱਲ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਪੱਤਰ ਵਿੱਚ ਲਿਖਿਆ ਕਿ ਅਕਸਰ ਹੀ ਸਿੱਖ ਬੱਚਿਆਂ ਨੂੰ ਦੇਸ਼ ਵਿੱਚ ਵੱਖ-ਵੱਖ ਥਾਈਂ ਹੁੰਦੀਆਂ ਪ੍ਰੀਖਿਆਵਾਂ ਵਿੱਚ ਬੈਠਣ ਲਈ ਕ੍ਰਿਪਾਨ ਜਾਂ ਕੜਾ ਉਤਾਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਜੋ ਸਿੱਖ ਰਹਿਣੀ ਦੇ ਵਿਰੁੱਧ ਹੈ। ਜਦੋਂ ਵੀ ਕਿਤੇ ਸਿੱਖਾਂ ਨੂੰ ਇਨ੍ਹਾਂ ਧਾਰਮਿਕ ਚਿੰਨ੍ਹਾਂ ਨੂੰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਸਿੱਖਾਂ ਵਿੱਚ ਰੋਸ ਤੇ ਪੱਖਪਾਤ ਦੀ ਭਾਵਨਾ ਪੈਦਾ ਹੁੰਦੀ ਹੈ। ਕੱਕਾਰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖਾਂ ਨੂੰ ਸੰਵਿਧਾਨਕ ਤੌਰ ‘ਤੇ ਮਿਲੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਵੀ ਉਲੰਘਣਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …