Breaking News
Home / ਭਾਰਤ / ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ

ਕਿਹਾ, ਮੋਦੀ ਦੇ ਨਿੱਜੀ ਫਾਇਦੇ ਲਈ ਵਹਿ ਰਿਹਾ ਹੈ ਬੇਗੁਨਾਹਾਂ ਦਾ ਖੂਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅਮਰਨਾਥ ਯਾਤਰਾ ਦੌਰਾਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਰਾਰਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵਿੱਟਰ ਜ਼ਰੀਏ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੇ ਕਸ਼ਮੀਰ ਵਿਚ ਅੱਤਵਾਦੀਆਂ ਲਈ ਜਗ੍ਹਾ ਬਣਾਈ। ਜਿਸ ਨਾਲ ਦੇਸ਼ ਦਾ ਕਾਫੀ ਨੁਕਸਾਨ ਹੋਇਆ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਥੋੜ੍ਹੇ ਸਮੇਂ ਦੇ ਰਾਜਨੀਤਕ ਲਾਭ ਲਈ ਪ੍ਰਧਾਨ ਮੰਤਰੀ ਮੋਦੀ ਨੇ ਪੀਡੀਪੀ ਨਾਲ ਗਠਜੋੜ ਕੀਤਾ, ਜੋ ਦੇਸ਼ ਦੀ ਸੁਰੱਖਿਆ ਲਈ ਭਾਰੀ ਪਿਆ। ਉਹਨਾਂ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਆਪਣੇ ਨਿੱਜੀ ਫਾਇਦੇ ਕਾਰਨ ਦੇਸ਼ ਨੂੰ ਰਣਨੀਤਕ ਨੁਕਸਾਨ ਹੋਇਆ ਅਤੇ ਨਿਰਦੋਸ਼ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …