ਮੱਧ ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਫਾਇਰਿੰਗ ਵਿਚ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਲੰਘੇ ਮਹੀਨਿਆਂ ਦੌਰਾਨ ਪਾਕਿਸਤਾਨੀ ਵਲੋਂ ਗੋਲੀਬੰਦੀ ਦੀ ਉਲੰਘਣਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲਾਂ ਅੱਜ ਹੀ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਹਿਜਬੁਲ ਮੁਜਾਹਦੀਨ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਨੇ ਬਡਗਾਮ ਦੇ ਰੇਡਬਗ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਅਭਿਆਨ ਚਲਾਇਆ ਸੀ। ਜਦ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ ਤਾਂ ਭਾਰਤੀ ਫੌਜ ਨੇ ਉਹਨਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਤਿੰਨ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਸਥਾਨ ਤੋਂ ਹਥਿਆਰ ਅਤੇ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ।
Check Also
‘ਆਪ’ ਨੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਦੂੁਜੀ ਸੂਚੀ ਕੀਤੀ ਜਾਰੀ
ਹਰਿਆਣਾ ’ਚ ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ …