ਮੁਲਜ਼ਮ ਗ੍ਰਿਫਤਾਰ, ਪੁਲਿਸ ਦੀ ਕਾਰਵਾਈ ਤੋਂ ਸੰਗਤ ਸੰਤੁਸ਼ਟ ਨਹੀਂ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਆਉਂਦੇ ਪਿੰਡ ਮੁੰਡੀਆ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ ਇੱਕ ਮਹੀਨੇ ਤੋਂ ਸੇਵਾ ਕਰਨ ਵਾਲੇ ਵਿਅਕਤੀ ਨੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਦਿੱਤੇ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਫੁਟੇਜ਼ ਵਿਚ ਮੁਲਜ਼ਮ ਸਾਫ ਨਜ਼ਰ ਆ ਰਿਹਾ ਹੈ। ਪੁਲਿਸ ਨੇ ਸੀਸੀਟੀਟੀ ਫੁਟੇਜ਼ ਦੇ ਅਧਾਰ ‘ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਸਿੱਖ ਸੰਗਤ ਪੁਲਿਸ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੈ ਅਤੇ ਮੁਲਜ਼ਮ ਨੂੰ ਸੰਗਤ ਹਵਾਲੇ ਕਰਨ ਦੀ ਮੰਗ ਕਰ ਰਹੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …