ਹਰਿਮੰਦਰ ਸਾਹਿਬ ਵਿਖੇ ਮਿਲਣ ਵਾਲਾ ਕੜਾਹ ਪ੍ਰਸ਼ਾਦ ਲੈਣ ਲਈ ਸ਼ਰਧਾਲੂਆਂ ਨੂੰ ਹੁਣ ਜੀਐਸਟੀ ਵੀ ਦੇਣਾ ਪਵੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼
ਧਾਰਮਿਕ ਅਸਥਾਨਾਂ ‘ਤੇ ਜੀਐਸਟੀ ਬਾਰੇ ਅਜੇ ਵੀ ਸਥਿਤੀ ਸਪਸ਼ਟ ਨਹੀਂ ਹੋ ਸਕੀ। ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੂਰੇ ਦੇਸ਼ ਵਿੱਚ ਜੀਐਸਟੀ ਲਾਗੂ ਕੀਤਾ ਗਿਆ ਹੈ। ਗੁਰਦੁਆਰਿਆਂ ਤੇ ਮੰਦਰਾਂ ਸਮੇਤ ਸਾਰੇ ਧਾਰਮਿਕ ਅਸਥਾਨਾਂ ਨੂੰ ਇਸ ਤੋਂ ਬਾਹਰ ਰੱਖਣ ਦੀ ਮੰਗ ਉੱਠੀ ਹੈ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪ੍ਰਸ਼ਾਦ ਤੇ ਲੰਗਰ ਵਿੱਚ ਜੀਐਸਟੀ ਦੀ ਛੋਟ ਮਗਰੋਂ ਵੀ ਸਥਿਤੀ ਕੁਝ ਸਪਸ਼ਟ ਨਹੀਂ ਹੋ ਸਕੀ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਮਿਲਣ ਵਾਲਾ ਕੜਾਹ ਪ੍ਰਸ਼ਾਦ ਲੈਣ ਲਈ ਸ਼ਰਧਾਲੂਆਂ ਨੂੰ ਹੁਣ ਜੀਐਸਟੀ ਵੀ ਦੇਣਾ ਪਵੇਗਾ। ਇਸ ਦੇ ਨਾਲ ਹੀ ਕੜਾਹ ਪ੍ਰਸ਼ਾਦ ਨੂੰ ਬਣਾਉਣ ਤੇ ਵਰਤਾਉਣ ਵਿੱਚ ਆਉਣ ਵਾਲੇ ਹਰ ਖਰਚ ਦਾ ਵੀ ਹਿਸਾਬ ਦੇਣਾ ਪਵੇਗਾ। ਇਸ ਤੋਂ ਬਾਅਦ ਇਸ ‘ਤੇ ਟੈਕਸ ਵਿੱਚ ਛੋਟ ਮਿਲੇਗੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …