14 C
Toronto
Sunday, April 26, 2026
spot_img
Homeਹਫ਼ਤਾਵਾਰੀ ਫੇਰੀਕਰਜ਼ਾ ਮੁਆਫ਼ੀ ਲਈ ਅਜੇ ਦੋ ਮਹੀਨੇ ਕਰਨੀ ਪਵੇਗੀ ਉਡੀਕ : ਮਨਪ੍ਰੀਤ

ਕਰਜ਼ਾ ਮੁਆਫ਼ੀ ਲਈ ਅਜੇ ਦੋ ਮਹੀਨੇ ਕਰਨੀ ਪਵੇਗੀ ਉਡੀਕ : ਮਨਪ੍ਰੀਤ

ਚੰਡੀਗੜ੍ਹ/ਬਿਊਰੋ ਨਿਊਜ਼
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜ ਏਕੜ ਤੱਕ ਦੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕਰ ਚੁੱਕੀ ਹੈ ਪਰ ਇਸ ਫ਼ੈਸਲੇ ਨੂੰ ਅਮਲੀ ਜਾਮਾ ਪਵਾਉਣ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਦੋ ਮਹੀਨਿਆਂ ਦਾ ਹੋਰ ਸਮਾਂ ਲੱਗ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ, ਹੁਣ ਬੈਂਕਾਂ ਤੇ ਸਰਕਾਰ ਵਿਚਕਾਰ ਲੈਣ ਦੇਣ ਹੋਵੇਗਾ, ਇਸ ਦਾ ਕਿਸਾਨਾਂ ਨਾਲ ਕੋਈ ਸਬੰਧ ਨਹੀਂ ਹੈ। ਕਰਜ਼ੇ ਦੀ ਅਦਾਇਗੀ ਸਰਕਾਰ ਵੱਲੋਂ ਬੈਂਕਾਂ ਨੂੰ ਕੀਤੀ ਜਾਣੀ ਹੈ ਪਰ ਦੂਜੇ ਪਾਸੇ ਅਕਾਲੀ ਦਲ ਕਰਜ਼ਾ ਮੁਆਫ਼ੀ ਦੇ ਮੁੱਦੇ ‘ਤੇ ਲਗਾਤਾਰ ਸਰਕਾਰ ਨੂੰ ਘੇਰਨ ਦਾ ਯਤਨ ਕਰ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕੈਪਟਨ ਸਰਕਾਰ ਨੇ ਕਿੰਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਹੈ, ਇਸ ਦੀ ਜਾਣਕਾਰੀ ਜਨਤਕ ਤੌਰ ‘ਤੇ ਦਿੱਤੀ ਜਾਵੇ। ਅਕਾਲੀ ਦਲ ਦਾ ਕਹਿਣਾ ਹੈ ਕਿ ਕਰਜ਼ਾ ਮੁਆਫ਼ੀ ਲਾਗੂ ਨਾ ਕੀਤੇ ਜਾਣ ਕਰ ਕੇ ਕਿਸਾਨ ਖ਼ੁਦਕਸ਼ੀਆਂ ਕਰ ਰਹੇ ਹਨ।  ਵਿੱਤ ਮੰਤਰੀ ਨੇ ਸੂਬੇ ਦੀ ਵਿੱਤੀ ਹਾਲਤ ਮਾੜੀ  ਹੋਣ ਦੀ ਗੱਲ ਪ੍ਰਵਾਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਸਿਰਫ਼ ਤਿੰਨ ਵਾਰ ਓਵਰਡਰਾਫਟ ਹੋਇਆ ਹੈ, ਜਦੋਂ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ ਵਿੱਚ 283 ਦਿਨ ਤੱਕ ਓਵਰਡਰਾਫਟ ਹੁੰਦਾ ਸੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਓਵਰਡਰਾਫਟ ‘ਤੇ ਕਾਬੂ ਪਾਉਣ ਵਿੱਚ  ਲਗਪਗ ਸਫ਼ਲਤਾ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ 13 ਹਜ਼ਾਰ ਕਰੋੜ ਰੁਪਏ ਦੀਆਂ ਦੇਣਦਾਰੀਆਂ ਛੱਡ ਗਈ ਹੈ, ਜਿਸ ਕਰ ਕੇ ਟੀਏ, ਡੀਏ ਤੇ ਹੋਰ ਜ਼ਰੂਰੀ ਬਿੱਲਾਂ ਦੇ ਭੁਗਤਾਨ ਲਈ ਬਿੱਲ ਖ਼ਜ਼ਾਨਾ ਦਫ਼ਤਰ ਵਿੱਚ ਬਕਾਇਆ  ਹਨ। ਪਿਛਲੀ ਸਰਕਾਰ ਵੱਲੋਂ 31 ਹਜ਼ਾਰ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਕਰਜ਼ੇ ਵਿੱਚ ਤਬਦੀਲ ਕਰਵਾਉਣ ਦੇ ਸਵਾਲ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤੀਜੀ ਧਿਰ ਕੋਲੋਂ ਆਡਿਟ ਸ਼ੁਰੂ ਕਰਵਾ ਦਿੱਤਾ ਹੈ ਤੇ ਰਿਪੋਰਟ ਆਉਣ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS