21.8 C
Toronto
Wednesday, September 9, 2026
spot_img
Homeਕੈਨੇਡਾਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ 'ਚ ਸਲਾਨਾ ਜੋੜ ਮੇਲਾ 16...

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ 16 ਜੁਲਾਈ ਨੂੰ

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ 16 ਜੁਲਾਈ ਨੂੰਬਰੈਂਪਟਨ : ਸਮੂਹ ਪਿੰਡ ਗੁਰੂਸਰ ਸੁਧਾਰ ਜ਼ਿਲ੍ਹਾ ਲੁਧਿਆਣਾ ਅਤੇ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਨਾਨਕਸਰ ਗੁਰੂਘਰ ਜੋ ਕਿ 144 ਕੈਨੇਡੀ ਰੋਡ ‘ਤੇ ਸਥਿਤ ਹੈ, ਵਿਖੇ 14 ਜੁਲਾਈ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਆਖੰਡ ਪਾਠ 9.00 ਵਜੇ ਸਵੇਰੇ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 16 ਜੁਲਾਈ ਦਿਨ ਐਤਵਾਰ ਨੂੰ 12.00 ਵਜੇ ਪਾਏ ਜਾਣਗੇ। ਉਪਰੰਤ ਗੁਰੂਘਰ ਦੇ ਰਾਗੀ ਅਤੇ ਢਾਡੀ ਜਥੇ ਗੁਰੂਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਚਾਹ-ਪਾਣੀ ਤੋਂ ਇਲਾਵਾ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ। ਪ੍ਰੋਗਰਾਮ ਆਯੋਜਕਾਂ ਸਮੂਹ ਸਾਧ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਹੁੰਮ ਹੁੰਮਾ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ ਬੀਬੀ ਗੁਰਦਿਆਲ ਕੌਰ ਗਿੱਲ ਹੋਰਾਂ ਨਾਲ 905-913-9595 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS