5.6 C
Toronto
Friday, April 3, 2026
spot_img
Homeਕੈਨੇਡਾਜੇਮਜ਼ ਪੌਟਰ ਸੀਨੀਅਰਜ਼ ਕਲੱਬ ਵੱਲੋਂ ਕੈਨੇਡਾ ਡੇਅ 16 ਜੁਲਾਈ ਨੂੰ ਮਨਾਇਆ ਜਾਏਗਾ

ਜੇਮਜ਼ ਪੌਟਰ ਸੀਨੀਅਰਜ਼ ਕਲੱਬ ਵੱਲੋਂ ਕੈਨੇਡਾ ਡੇਅ 16 ਜੁਲਾਈ ਨੂੰ ਮਨਾਇਆ ਜਾਏਗਾ

ਬਰੈਂਪਟਨ/ਡਾ. ਝੰਡ : ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੇ ਪ੍ਰਧਾਨ ਪ੍ਰੀਤਮ ਸਿੰਘ ਸਰਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਉਨ੍ਹਾਂ ਦੀ ਕਲੱਬ ਵੱਲੋਂ ‘ਕੈਨੇਡਾ ਡੇਅ’ ਦੀ 150ਵੀਂ ਵਰ੍ਹੇ-ਗੰਢ 16 ਜੁਲਾਈ ਦਿਨ ਐਤਵਾਰ ਨੂੰ ਮੇਲੇ ਦੇ ਰੂਪ ਵਿਚ ਮਨਾਈ ਜਾਏਗੀ। ਇਸ ਸਬੰਧੀ ਜਸ਼ਨ ‘ਡੱਮਟਾ ਪਾਰਕ’ ਵਿਖੇ ਮਨਾਏ ਜਾ ਰਹੇ ਹਨ ਜੋ ਕਿ ਜੇਮਜ਼ ਪੌਟਰ ਪਬਲਿਕ ਸਕੂਲ ਦੇ ਬਿਲਕੁਲ ਨਜ਼ਦੀਕ ਹੈ। ਇਸ ਮੌਕੇ ਬੱਚਿਆਂ ਤੇ ਬਜ਼ੁਰਗਾਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ। ਬੀਬੀਆਂ ਦੀ ‘ਚਾਟੀ-ਰੇਸ’ ਅਤੇ ‘ਮਿਊਜ਼ੀਕਲ-ਰੇਸ’ ਤੋਂ ਇਲਾਵਾ ਨੌਜੁਆਨਾਂ ਦੇ ਰੱਸਾ-ਕਸ਼ੀ ਤੇ ਗੋਲਾ ਸੁੱਟਣ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਬਜ਼ੁਰਗਾਂ ਦੇ ਤਾਸ਼ (ਸਵੀਪ) ਦੇ ਮੁਕਾਬਲੇ ਵੀ ਹੋਣਗੇ ਅਤੇ ਇਸ ਦੇ ਲਈ ਐਂਟਰੀ-ਫ਼ੀਸ 10 ਡਾਲਰ ਸਵੇਰੇ 11.00 ਵਜੇ ਤੱਕ ਪ੍ਰਾਪਤ ਕੀਤੀ ਜਾਵੇਗੀ। ਜੇਤੂ ਟੀਮਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ।ਇਸ ਸਬੰਧੀ ਵਧੇਰੇ ਜਾਣਕਾਰੀ ਲਈ 647-625-9036 ਜਾਂ 365-778-6880 ਫ਼ੋਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS