ਰਾਜਪਾਲ ਨੇ ਹਾਲੇ ਤੱਕ ਬਿੱਲ ‘ਤੇ ਨਹੀਂ ਲਾਈ ਮੋਹਰ
ਪਟਿਆਲਾ/ਬਿਊਰੋ ਨਿਊਜ਼
ਐਸ.ਵਾਈ.ਐਲ. ਨਹਿਰ ‘ਤੇ ਸਿਆਸਤ ਲਗਾਤਾਰ ਜਾਰੀ ਹੈ। ਅੱਜ ਪੰਜਾਬ ਵਿਚ ਕਈ ਥਾਵਾਂ ‘ਤੇ ਕਾਂਗਰਸ ਤੇ ਅਕਾਲੀ ਦਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਨਹਿਰ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਕੱਲੇ ਫਤਹਿਗੜ੍ਹ ਸਾਹਿਬ ਵਿਚ ਹੀ 200 ਜੇ.ਸੀ.ਬੀ. ਮਸ਼ੀਨਾਂ ਲਾਈਆਂ ਗਈਆਂ ਹਨ। ਦੋਵੇਂ ਪਾਰਟੀਆਂ ਦੇ ਆਗੂ ਨਹਿਰ ਭਰਨ ਲਈ ਵੱਡੇ ਪੱਧਰ ‘ਤੇ ਹਿੱਸਾ ਲੈ ਰਹੇ ਹਨ।
ਜਿੱਥੇ-ਜਿੱਥੇ ਇਹ ਨਹਿਰ ਭਰੀ ਜਾ ਰਹੀ ਹੈ, ਉੱਥੇ ਕਿਸਾਨ ਜੰਗਲਾਤ ਵਿਭਾਗ ਦੀ ਹੱਦ ਵਿਚ ਆਉਂਦੇ ਦਰੱਖਤ ਵੀ ਕੱਟ ਰਹੇ ਹਨ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਨੂੰ ਨਹਿਰ ਦੀ ਜ਼ਮੀਨ ਮੋੜਨ ਲਈ ਬਿੱਲ ਪਾਸ ਕੀਤਾ ਗਿਆ ਸੀ। ਇਹ 3,928 ਏਕੜ ਜ਼ਮੀਨ ਕਿਸਾਨਾਂ ਨੂੰ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਬਿੱਲ ਨੂੰ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲ ਵੀ ਭੇਜਿਆ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਇਸ ‘ਤੇ ਮੋਹਰ ਨਹੀਂ ਲਾਈ ਹੈ। ਪੇਂਡੂ ਵਿਕਾਸ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਪਟਿਆਲਾ ਦੇ ਕਪੂਰੀ ਪਿੰਡ ਤੇ ਹੋਰ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਆਪਣੀ ਜ਼ਮੀਨ ਦੇ ਕਬਜ਼ੇ ਲੈਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …