ਲੰਗਰ ਤੇ ਪ੍ਰਸ਼ਾਦ ਉਤੇ ਜੀਐਸਟੀ ਖਤਮ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਸੰਸਥਾਵਾਂ ਵਿੱਚ ਵਰਤਾਏ ਜਾਂਦੇ ਲੰਗਰ ਤੇ ਪ੍ਰਸ਼ਾਦ ‘ਤੇ ਜੀ.ਐਸ.ਟੀ. ਦਾ ਮਾਮਲਾ ਕੇਂਦਰ ਸਰਕਾਰ ਦੇ ਪਾਲੇ ਵਿੱਚ ਰੇੜ੍ਹ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਲੰਗਰ ਤੇ ਪ੍ਰਸ਼ਾਦ ‘ਤੇ ਜੀ.ਐਸ.ਟੀ. ਤੋਂ ਛੋਟ ਦੇਣ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸ਼ਖਸ਼ੀਅਤਾਂ ਤੇ ਸੰਸਥਾਵਾਂ ਵੱਲੋਂ ਪੰਜਾਬ ਸਰਕਾਰ ਨੂੰ ਲੰਗਰ ਤੇ ਪ੍ਰਸ਼ਾਦ ‘ਤੇ ਜੀ.ਐਸ.ਟੀ. ਖਤਮ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਬਾਅਦ ਕੈਪਟਨ ਨੇ ਜੇਤਲੀ ਨੂੰ ਪੱਤਰ ਲਿਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਯਾਦ ਦਵਾਇਆ ਕਿ ਮੁਫਤ ਲੰਗਰ ਦੀ ਸੇਵਾ ਕਰਨ ਵਾਸਤੇ ਗੁਰਦਵਾਰਿਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਵਸਤਾਂ ‘ਤੇ ਵੈਟ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਸੀ। ਹੁਣ ਜੀ.ਐਸ.ਟੀ. ਤਹਿਤ ਇਨ੍ਹਾਂ ਵਸਤਾਂ ਦੀ ਖਰੀਦ ‘ਤੇ ਟੈਕਸ ਲਾਇਆ ਗਿਆ ਹੈ।ઠ
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …