ਪ੍ਰਧਾਨ ਮੰਤਰੀ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਗੱਲਬਾਤ ਹੋਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਸੂਬਾ ਸਰਕਾਰ ਜਲਦੀ ਤੇ ਦੁਵੱਲਾ ਹੱਲ ਲੱਭਣ ਲਈ ਕੇਂਦਰ ਨਾਲ ਸਾਰਥਿਕ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੇ ਜਲ ਸਰੋਤ ਮੰਤਰਾਲੇ ਨੂੰ ਇਸ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਨਦੀਆਂ ਦੇ ਪਾਣੀ ਦੀ ਮੌਜੂਦਾ ਮਿਕਦਾਰ ਦਾ ਪਤਾ ਲਾਉਣ ਲਈ ਬੇਨਤੀ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਐਸ.ਵਾਈ.ਐਲ. ਸਬੰਧੀ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੱਲਬਾਤ ਲਈ ਕੋਈ ਵੀ ਸੱਦਾ ਨਹੀਂ ਦਿੱਤਾ ਗਿਆ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …