ਸਰਕਾਰੀ ਨੌਕਰੀਆਂ ਦੀ ਰਿਟਾਇਰਮੈਂਟ ਲਈ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇਗੀ
ਟਰੱਕ ਯੂਨੀਅਨਾਂ ਬਾਰੇ ਫੈਸਲਾ ਵਾਪਸ ਲੈਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨੌਕਰੀ ਤੋਂ ਰਿਟਾਇਰਮੈਂਟ ਲਈ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾ ਰਹੀ ਹੈ। ਇਸ ਬਾਰੇ ਜਲਦ ਫੈਸਲਾ ਕੀਤਾ ਜਾ ਰਿਹਾ ਹੈ ਤਾਂ ਕਿ ਹੋਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਜਲਦੀ ਮਾਫ ਹੋਵੇਗਾ। ਇਸ ਬਾਰੇ ਐਲਾਨ ਹੋ ਚੁੱਕਾ ਹੈ ਤੇ ਬੈਂਕਾਂ ਨਾਲ ਕਾਗ਼ਜ਼ੀ ਕਾਰਵਾਈ ਚੱਲ ਰਹੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਸੂਬੇ ਦੀ ਆਮਦਨ ਵਧਾਉਣ ਲਈ ਨਵੇਂ ਟੈਕਸ ਲਾਉਣ ਬਾਰੇ ਚਰਚਾ ਵੀ ਹੋ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਰੱਕ ਯੂਨੀਅਨਾਂ ਉੱਤੇ ਪਾਬੰਦੀ ਦੇ ਫੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਂਝ, ਉਨ੍ਹਾਂ ਨੇ ਇਸ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ ਸੁਣਨ ਦਾ ਭਰੋਸਾ ਦਿਵਾਇਆ । ਮੁੱਖ ਮੰਤਰੀ ਨੇ ਕਿਹਾ ਕਿ ਟਰੱਕ ਓਪਰੇਟਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਐਸ.ਡੀ.ਐਮਜ਼ ਵੱਲੋਂ ਕੀਤਾ ਜਾਵੇਗਾ ਪਰ ਟਰੱਕ ਯੂਨੀਅਨਾਂ ਖਤਮ ਕਰਨ ਦੇ ਫੈਸਲੇ ਨੂੰ ਵਾਪਸ ਨਹੀਂ ਲਿਆ ਜਾਵੇਗਾ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …