ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਮਜੀਠੀਆ ਨੇ ਵੀ ਆਪੋ-ਆਪਣੀਆਂ ਵੋਟਾਂ ਪਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਸਾਰੇ 77 ਵਿਧਾਇਕਾਂ ਨੇ ਅੱਜ ਮੀਰਾ ਕੁਮਾਰ ਦੇ ਹੱਕ ਵਿਚ ਇੱਥੇ ਵਿਧਾਨ ਸਭਾ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਆਪਣੀ ਵੋਟ ਪਾਈ। ਇਨ੍ਹਾਂ ਵਿਧਾਇਕਾਂ ਨੇ ਆਪਣੀਆਂ ਵੋਟਾਂ ਦਾ ਕੰਮ ਦੁਪਹਿਰ ਤੱਕ ਹੀ ਮੁਕੰਮਲ ਕਰ ਦਿੱਤਾ ਸੀ। ਕਾਂਗਰਸੀ ਵਿਧਾਇਕਾਂ ਦੇ ਵੋਟ ਪਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
ਇਸੇ ਦੌਰਾਨ ਐਨਡੀਏ ਦੇ ਉਮੀਦਵਾਰ ਰਾਮਨਾਥ ਕੋਵਿੰਦ ਦੇ ਹੱਕ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਤੇ ਹੋਰ ਅਕਾਲੀ-ਭਾਜਪਾ ਵਿਧਾਇਕਾਂ ਨੇ ਆਪੋ-ਆਪਣੀਆਂ ਵੋਟਾਂ ਦੀ ਵਰਤੋਂ ਕੀਤੀ।
ਇਸੇ ਦੌਰਾਨ ਪੰਜਾਬ ਦੇ ਦੋ ਵਿਧਾਇਕਾਂ ਦੇ ਵੋਟ ਰੱਦ ਹੋ ਗਏ ਹਨ । ਜਿਹਨਾਂ ਵਿਧਾਇਕਾਂ ਦੇ ਵੋਟ ਰੱਦ ਹੋਏ ਹਨ, ਉਨ੍ਹਾਂ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਮਿਲ ਹਨ। ਪਰ ਇਸ ਸਬੰਧੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …