20 ਜੁਲਾਈ ਨੂੰ ਆਵੇਗਾ ਨਤੀਜਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ 14ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ। ਹੁਣ 20 ਜੁਲਾਈ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਸੋਨੀਆ ਗਾਂਧੀ, ਰਾਹੁਲ ਗਾਂਧੀ ਆਦਿ ਨੇ ਆਪਣੀ-ਆਪਣੀ ਵੋਟ ਦਾ ਇਸਤੇਮਾਲ ਕੀਤਾ। ਨਵੇਂ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦੇ ਉਮੀਦਵਾਰ ਰਾਮਨਾਥ ਕੋਵਿੰਦ ਅਤੇ ਵਿਰੋਧੀ ਉਮੀਦਵਾਰ ਮੀਰਾ ਕੁਮਾਰ ਵਿਚਕਾਰ ਮੁਕਾਬਲਾ ਹੈ। ਰਾਸ਼ਟਰਪਤੀ ਦੀ ਚੋਣ ਲਈ ਕੁੱਲ 32 ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਪਈਆਂ ਹਨ। ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿਚ ਮੁੱਖ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੀ-ਆਪਣੀ ਵੋਟ ਦੀ ਵਰਤੋਂ ਕੀਤੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …