ਸਦਨ ‘ਚ ਨਾ ਬੋਲਣ ਦੇਣ ਤੋਂ ਸੀ ਨਰਾਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਪਹਿਲਾਂ ਧਮਕੀ ਅਤੇ ਫਿਰ ਰਾਜ ਸਭਾ ਤੋਂ ਅਸਤੀਫਾ। ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਮਾਇਆਵਤੀ ਨੇ ਕਿਹਾ ਕਿ ਜਦੋਂ ਸੱਤਾਧਾਰੀ ਧਿਰ ਮੈਨੂੰ ਆਪਣੀ ਗੱਲ ਕਹਿਣ ਦਾ ਮੌਕਾ ਹੀ ਨਹੀਂ ਦਿੰਦੀ ਤਾਂ ਮੇਰਾ ਅਸਤੀਫਾ ਦੇਣਾ ਹੀ ਠੀਕ ਹੈ। ਇਸ ਤੋਂ ਪਹਿਲਾਂ ਰਾਜ ਸਭਾ ਵਿਚ ਮਾਇਆਵਤੀ ਨੇ ਨਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਸੀ ਕਿ ਨਾ ਤਾਂ ਉਹਨਾਂ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਨਾ ਹੀ ਉਹਨਾਂ ਨੂੰ ਬੋਲਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮਾਇਆਵਤੀ ਦਾ ਅਸਤੀਫਾ ਮਨਜੂਰ ਹੁੰਦਾ ਹੈ ਕਿ ਨਹੀਂ। ਉਧਰ ਦੂਜੇ ਪਾਸੇ ਮਾਇਆਵਤੀ ਦੇ ਅਸਤੀਫੇ ‘ਤੇ ਬੋਲਦਿਆਂ ਯੂਪੀ ਦੇ ਸ੍ਰੀਕਾਂਤ ਸ਼ਰਮਾ ਨਾਮ ਦੇ ਮੰਤਰੀ ਨੇ ਕਿਹਾ ਕਿ ਯੂਪੀ ਦੇ ਵਿਕਾਸ ਵਿਚ ਮਾਇਆਵਤੀ ਦਾ ਕੋਈ ਯੋਗਦਾਨ ਨਹੀਂ ਸੀ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …