ਸੂਬੇ ਵਿੱਚ ਜੰਗੀ ਵਿਧਵਾਵਾਂ ਤੇ ਸਾਬਕਾ ਸੈਨਿਕਾਂ ਦੀ ਰਾਜ਼ੀ ਖੁਸ਼ੀ ਜਾਣਨ ਲਈ ਨਿੱਜੀ ਤੌਰ ‘ਤੇ ਪੱਤਰ ਲਿਖ ਰਹੇ ਹਨ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਵਿਧਵਾਵਾਂ ਦੀ ਚਿਰੋਕਣੀ ਮੰਗ ਨੂੰ ਸਵੀਕਾਰ ਕਰਦਿਆਂ ਜ਼ਮੀਨ ਦੀ ਥਾਂ ‘ਤੇ ਨਗਦ ਰਾਸ਼ੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਵਿੱਚ ਕੀਤਾ ਗਿਆ ਬਦਲਾਅ 1962 ਦੀ ਭਾਰਤ-ਚੀਨ ਜੰਗ ਅਤੇ 1965 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦਾਂ ਦੀਆਂ ਵਿਧਵਾਵਾਂ ਤੇ 1971 ਦੀ ਭਾਰਤ-ਪਾਕਿ ਜੰਗ ਦੀਆਂ ਵਿਧਵਾਵਾਂ ‘ਤੇ ਲਾਗੂ ਹੋਣਾ ਯੋਗ ਹੋਵੇਗਾ।ઠ ਕੈਪਟਨ ਅਮਰਿੰਦਰ ਸਿੰਘ ਨੇ ਵਿਅਕਤੀਗਤ ਯੋਗਤਾ ਮੁਤਾਬਕ ਇਕ ਏਕੜ ਜ਼ਮੀਨ ਦੇ ਇਵਜ਼ ਵਿੱਚ ਪੰਜ ਲੱਖ ਰੁਪਏ ਅਤੇ 10 ਏਕੜ ਲਈ ਵੱਧ ਤੋਂ ਵੱਧ 50 ਲੱਖ ਰੁਪਏ ਦੀ ਰਾਸ਼ੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਸੈਨਿਕ ਭਲਾਈ ਵਿਭਾਗ ਨੂੰ ਜੰਗੀ ਵਿਧਵਾਵਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਲਈ ਇਹ ਨਗਦ ਰਾਸ਼ੀ ਛੇਤੀ ਤੋਂ ਛੇਤੀ ਵੰਡਣ ਦੇ ਹੁਕਮ ਦਿੱਤੇ ਹਨ। ਸੱਤਾ ਦੀ ਵਾਗਡੋਰ ਸੰਭਾਲਣ ਵਾਲੇ ਦਿਨ ਤੋਂ ਲੈ ਕੇ ਮੁੱਖ ਮੰਤਰੀ ਵੱਲੋਂ ਜੰਗੀ ਵਿਧਵਾਵਾਂ ਅਤੇ ਸਾਬਕਾ ਸੈਨਿਕਾਂ ਦੀ ਰਾਜ਼ੀ ਖੁਸ਼ੀ ਪੁੱਛਣ ਲਈ ਪੱਤਰ ਵੀ ਲਿਖੇ ਜਾ ਰਹੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …