ਵਿਰੋਧੀ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨਾਲ ਹੋਵੇਗਾ ਮੁਕਾਬਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਨੇ ਆਂਧਰਾ ਪ੍ਰਦੇਸ਼ ਨਾਲ ਸਬੰਧਤ ਆਪਣੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਦਿੱਤੀ। ਨਾਇਡੂ ਦੀ ਉਮੀਦਵਾਰੀ ਦਾ ਫ਼ੈਸਲਾ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਨਾਇਡੂ ਭਾਜਪਾ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ, ਜਿਨ੍ਹਾਂ ਦਾ ਮੁਕਾਬਲਾ 18 ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨਾਲ ਹੋਵੇਗਾ। ਚੇਤੇ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 5 ਅਗਸਤ ਨੂੰ ਵੋਟਾਂ ਪੈਣੀਆਂ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …