ਗੁੱਸੇ ‘ਚ ਆਈ ਭੀੜ ਨੇ ਕੀਤਾ ਪਥਰਾਅ, ਕਈ ਜਵਾਨ ਜ਼ਖ਼ਮੀ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਕੋਟਖਾਈ ਵਿਚ 15 ਸਾਲਾ ਸਕੂਲ ਦੀ ਵਿਦਿਆਰਥਣ ਨਾਲ ਰੇਪ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਇਕ ਦੋਸ਼ੀ ਸੂਰਜ ਦੀ ਲੰਘੀ ਰਾਤ ਥਾਣੇ ਵਿਚ ਹੀ ਹੱਤਿਆ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਦੋਸ਼ੀ ਰਾਜੂ ਅਤੇ ਸੂਰਜ ਦੇ ਵਿਚਕਾਰ ਜੇਲ੍ਹ ‘ਚ ਹੀ ਝਗੜਾ ਹੋਇਆ ਸੀ। ਦੋਸ਼ੀ ਦੀ ਹੱਤਿਆ ਤੋਂ ਬਾਅਦ ਗੁੱਸੇ ‘ਚ ਆਈ ਭੀੜ ਨੇ ਕੋਟਖਾਈ ਥਾਣੇ ‘ਤੇ ਪਥਰਾਅ ਕੀਤਾ। ਜਿਸ ਕਾਰਨ ਪੁਲਿਸ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਹਨ। ਮੁੱਖ ਮੰਤਰੀ ਵੀਰਭੱਦਰ ਸਿੰਘ ਨੇ ਥਾਣੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ। ਗੁੱਸੇ ਵਿਚ ਆਈ ਭੀੜ ਨੇ ਥਾਣੇ ਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ। ਹਿਮਾਚਲ ਸਰਕਾਰ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਸੀਬੀਆਈ ਕੋਲੋਂ ਕਰਾਉਣ ਲਈ ਸਿਫਾਰਸ਼ ਕੀਤੀ ਹੋਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …