Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਅਸਤੀਫਾ ਦੇਣ ਲਈ ਕਿਹਾ

ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਅਸਤੀਫਾ ਦੇਣ ਲਈ ਕਿਹਾ

ਕਿਹਾ, ਪੰਜਾਬ ‘ਚ ਹਰ ਰੋਜ਼ ਹੋ ਰਹੀਆਂ ਕਿਸਾਨ ਖੁਦਕਸ਼ੀਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਹੋਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਚੋਣਾਂ ਦੌਰਾਨ ਤਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ ਜਦਕਿ ਹੁਣ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਨੇ ਝੂਠ ਬੋਲ ਕੇ ਜਨਤਾ ਤੋਂ ਵੋਟ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਬਾਦਲ ਨੇ ਪੰਜਾਬ ਵਿਚ ਰੋਜ਼ਾਨਾ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਲਈ ਕਾਂਗਰਸ ਸਰਕਾਰ ਹੀ ਜ਼ਿੰਮੇਵਾਰ ਠਹਿਰਾਇਆ ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ 

ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ …