ਕਿਹਾ, ਤਿੰਨ ਨਗਰ ਨਿਗਮਾਂ ਨੂੰ ਪਹਿਲਾਂ ਦੀ ਤਰ੍ਹਾਂ ਇਕ ਹੀ ਕੀਤਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਸਫ਼ਲ ਦੱਸਦੇ ਹੋਏ ਅੱਜ ਲੋਕ ਸਭਾ ਵਿਚ ਇਹ ਮੰਗ ਉਠੀ ਕਿ ਦਿੱਲੀ ਵਿਚ ਰਾਸ਼ਟਰਪਤੀ ਸ਼ਾਸਨ ਲਾਇਆ ਜਾਵੇ। ਭਾਜਪਾ ਮੈਂਬਰ ਮਹੇਸ਼ ਗਿਰੀ ਨੇ ਸਦਨ ਵਿਚ ਜ਼ੀਰੋ ਕਾਲ ‘ਚ ਇਹ ਮਾਮਲਾ ਚੁੱਕਦੇ ਹੋਏ ਕਿਹਾ ਕਿ ਦਿੱਲੀ ਵਿਚ ਨਗਰ ਨਿਗਮਾਂ ਨੂੰ ਤਿੰਨ ਹਿੱਸਿਆਂ ਵਿਚ ਵੰਡੇ ਜਾਣ ਤੋਂ ਬਾਅਦ ਪੂਰੀ ਦਿੱਲੀ ਕੂੜੇ ਦਾ ਘਰ ਬਣ ਗਈ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨਾਂ ਨਗਰ ਨਿਗਮਾਂ ਨੂੰ ਪਹਿਲਾਂ ਵਾਂਗ ਹੀ ਮਿਲਾ ਕੇ ਇਕ ਕਰਨ ਦੇ ਨਾਲ ਹੀ ਦਿੱਲੀ ਵਿਚ ਰਾਸ਼ਟਰਪਤੀ ਸ਼ਾਸਨ ਲਾਇਆ ਜਾਵੇ। ਸਦਨ ਵਿਚ ਹਾਜ਼ਰ ਆਮ ਆਦਮੀ ਪਾਰਟੀ ਦੇ ਐਮ ਪੀ ਭਗਵੰਤ ਮਾਨ ਨੇ ਇਸ ਬਾਰੇ ਕੋਈ ਪ੍ਰਤੀਕਿਰਿਆ ਜ਼ਾਹਰ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …