4 C
Toronto
Saturday, November 8, 2025
spot_img
Homeਪੰਜਾਬਪਾਕਿ ਵਲੋਂ ਕੀਤੀ ਗੋਲੀਬਾਰੀ 'ਚ ਸ਼ਹੀਦ ਹੋਏ ਮੋਗਾ ਦੇ ਜਸਪ੍ਰੀਤ ਸਿੰਘ ਦਾ...

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਸ਼ਹੀਦ ਹੋਏ ਮੋਗਾ ਦੇ ਜਸਪ੍ਰੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

ਸੁਨੀਲ ਜਾਖੜ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਕਿਹਾ, ਅੱਤਵਾਦ ਦੇ ਮੁਕਾਬਲੇ ਲਈ ਕਾਂਗਰਸ ਦੇਵੇਗੀ ਮੋਦੀ ਦਾ ਸਾਥ
ਮੋਗਾ/ਬਿਊਰੋ ਨਿਊਜ਼
ਭਾਰਤ-ਪਾਕਿ ਸਰਹੱਦ ‘ਤੇ ਲੰਘੇ ਕੱਲ੍ਹ ਪਾਕਿ ਵਲੋਂ ਕੀਤੀ ਗੋਲੀਬਾਰੀ ਵਿਚ ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਮੱਲੀਆਂ ਦੇ ਜਸਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਸਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ ਅਤੇ ਹਰ ਅੱਖ ਨਮ ਸੀ। ਜਸਪ੍ਰੀਤ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਪੁਲਸ ਵਿਭਾਗ ਵਿਚ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਮੇਤ ਸਮੁੱਚੇ ਦਹਿਸ਼ਤਗਰਦਾਂ ਖਿਲਾਫ ਸਖਤ ਰਵੱਈਆ ਅਪਨਾਉਣ ਦੀ ਲੋੜ ਹੈ। ਜਾਖੜ ਨੇ ਇਹ ਵੀ ਕਿਹਾ ਇਸ ਵਾਸਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿੱਪ ਮੋਦੀ ਸਰਕਾਰ ਨੂੰ ਹਰ ਸੰਭਵ ਮਦਦ ਅਤੇ ਸਮਰਥਨ ਦੇਣ ਨੂੰ ਤਿਆਰ ਹੈ।

RELATED ARTICLES
POPULAR POSTS