ਕਿਹਾ, ਜੀਐਸਟੀ ‘ਤੇ ਸੰਸਦ ਰਾਤ ਨੂੰ ਬੁਲਾਈ ਗਈ
ਪਰ, ਕਿਸਾਨ ਮੁੱਦਿਆਂ ‘ਤੇ ਸਾਨੂੰ 10 ਮਿੰਟ ਵੀ ਨਹੀਂ ਬੋਲਣ ਦਿੱਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਜੈਪੁਰ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਸਾਨ ਮਾਮਲਿਆਂ ‘ਤੇ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਕਿਹਾ ਕਿ ਜੋ ਦੁੱਖ ਤੁਹਾਡੇ ਮਨ ਵਿਚ ਹੈ, ਅਜਿਹਾ ਦੁੱਖ ਸਾਰੇ ਹਿੰਦੁਸਤਾਨ ਦੇ ਕਿਸਾਨਾਂ ਨੂੰ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੀਐਸਟੀ ਲਈ ਸੰਸਦ ਨੂੰ ਰਾਤ ਵੇਲੇ ਬੁਲਾਇਆ ਜਾ ਸਕਦਾ ਹੈ। ਪਰ ਕਿਸਾਨਾਂ ਦੇ ਮੁੱਦੇ ‘ਤੇ ਸੰਸਦ ਵਿਚ ਇਕ ਮਿੰਟ ਲਈ ਵੀ ਗੱਲ ਨਹੀਂ ਹੋ ਸਕਦੀ। ਰਾਹੁਲ ਗਾਂਧੀ ਨੇ ਮੋਦੀ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਾਡੇ ਦੇਸ਼ ਦੀ ਪਹਿਚਾਣ ਹੀ ਕਿਸਾਨ ਕਰਕੇ ਹੈ, ਪਰ ਇਸ ਦੇਸ਼ ਵਿਚ ਕਿਸਾਨ ਹੀ ਦੁਖੀ ਹੈ। ਉਹਨਾਂ ਕਿਹਾ ਕਿਸਾਨਾਂ ਦਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ ਅਤੇ ਬਿਜਲੀ ਦੀਆਂ ਦਰਾਂ ਵੀ ਘਟਾਉਣੀਆਂ ਚਾਹੀਦੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਕਰਨਾਟਕ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਉਹਨਾਂ ਨੂੰ ਕਰਜ਼ੇ ਦਾ ਬੋਝ ਸਤਾ ਰਿਹਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …