ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ਜੇਬ੍ਹ ਕੱਟਣ ‘ਤੇ ਆਈ ਕਾਂਗਰਸ : ਅਮਨ ਅਰੋੜਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਵਿੱਚ ਲਗਾਏ ਜਾ ਰਹੇ ਨਵੇਂ ਟੈਕਸਾਂ ਉੱਤੇ ਆਮ ਆਦਮੀ ਪਾਰਟੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਪੰਜਾਬ ਤੋਂ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਹੁਣ ਕਾਂਗਰਸ ਪਹਿਲਾਂ ਤੋਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ‘ਜੇਬ ਕੱਟਣ’ ਉੱਤੇ ਉੱਤਰ ਆਈ ਹੈ। ઠਕੈਪਟਨ ਸਰਕਾਰ ਦਾ ਇਹ ਧੋਖਾ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ઠਇਸ ਲਈ ਕੈਪਟਨ ਸਰਕਾਰ ਨੂੰ ਆਪਣਾ ਇਹ ਸਿਧਾਂਤਕ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ-ਮੰਤਰੀ ਮਨਪ੍ਰੀਤ ਸਿੰਘ ઠਬਾਦਲ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਹੋਈ ਬੈਠਕ ਦੌਰਾਨ ਪੰਜਾਬ ਦੀ ਜਨਤਾ ‘ਤੇ ਹੋਰ ਟੈਕਸ ਥੋਪਣ ਦਾ ਤੁਗਲਕੀ ਫੈਸਲਾ ਲੈ ਲਿਆ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …