25 ਜੁਲਾਈ ਦੀ ਕੈਬਨਿਟ ਮੀਟਿੰਗ ‘ਚ ਹੋ ਸਕਦਾ ਹੈ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਨੇ ਪੰਜਾਬ ਨੂੰ ਮਾੜੀ ਮਾਲੀ ਹਾਲਤ ਵਿਚੋਂ ਕੱਢਣ ਲਈ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਟੈਕਸ ਲਾਉਣ ਦਾ ਫੈਸਲਾ ਕਰ ਲਿਆ ਹੈ। ਇਸ ‘ਤੇ ਅੰਤਿਮ ਮੋਹਰ ਪੰਜਾਬ ਕੈਬਨਿਟ ਦੀ 25 ਜੁਲਾਈ ਨੂੰ ਹੋ ਰਹੀ ਮੀਟਿੰਗ ਵਿਚ ਲਾਉਣ ਦੀ ਤਿਆਰੀ ਹੈ। ਮੀਟਿੰਗ ਵਿਚ ਪ੍ਰੋਫੈਸ਼ਨਲ ਟੈਕਸ ਲਾਉਣ ਦਾ ਫੈਸਲਾ ਕੀਤਾ ਗਿਆ । ਬਿਜਲੀ ਡਿਊਟੀ ਦੋ ਫੀਸਦੀ ਵਧਾਉਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਬਿਜਲੀ ਦਰਾਂ ਵਧਣ ਦੇ ਆਸਾਰ ਹਨ। ਟਰਾਂਸਪੋਰਟ ਸਬੰਧੀ ਟੈਕਸ ਵੀ ਹਰਿਆਣਾ ਸਰਕਾਰ ਦੇ ਪੈਟਰਨ ‘ਤੇ ਵਸੂਲਣ ਦੀ ਤਜਵੀਜ਼ ਹੈ, ਜਿਸ ਨਾਲ ਸਰਕਾਰ ਦੀ ਆਮਦਨ ਹੋਰ ਵਧੇਗੀ। ਅਸ਼ਟਾਮ ਡਿਊਟੀਆਂ ਦੇ ਬਕਾਏ ਵਸੂਲਣ ‘ਤੇ ਵੀ ਵਿਸ਼ੇਸ਼ ਜ਼ੋਰ ਦਿਤਾ ਗਿਆ ਹੈ। ਇਸ ਤਰ੍ਹਾਂ ਸਰਕਾਰ ਨੂੰ ਇਕ ਹਜ਼ਾਰ ਕਰੋੜ ਰੁਪਏ ਮਿਲਣ ਦੀ ਆਸ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …