2.6 C
Toronto
Friday, November 7, 2025
spot_img
Homeਪੰਜਾਬਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ
ਕੋਈ ਵੀ ਕੁਰਬਾਨੀ ਕਰਨ ਲਈ ਅਕਾਲੀ ਦਲ ਤਿਆਰ : ਸੁਖਬੀਰ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗਾ ਅਤੇ ਨਾ ਹੀ ਨਹਿਰ ਪੁੱਟਣ ਦੇਵੇਗਾ ਚਾਹੇ ਇਸਦੇ ਲਈ ਅਕਾਲੀ ਦਲ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ । ਇਸ ਲਈ ਅਕਾਲੀ ਦਲ ਮੋਰਚੇ ਵੀ ਲਗਾ ਸਕਦਾ ਹੈ। ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਰਮਿਆਨ ਗੁਪਤ ਸਮਝੌਤਾ ਹੋ ਰਿਹਾ ਹੈ। ਪਰ ਅਕਾਲੀ ਦਲ ਪੰਜਾਬ ਵਿਰੋਧੀ ਕਿਸੇ ਵੀ ਸਮਝੌਤੇ ਨੂੰ ਲਾਗੂ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਸ਼ਾਂਤੀਪੂਰਨ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿਚ ਬਦਲਾਲਊ ਰਾਜਨੀਤੀ ਤਹਿਤ ਅਕਾਲੀ ਵਰਕਰਾਂ ਵਿਰੁੱਧ ਕੇਸ ਦਰਜ ਕਰਵਾਏ ਜਾ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹੋਈ ਕੌਰ ਕਮੇਟੀ ਦੀ ਇਸ ਮੀਟਿੰਗ ਵਿਚ 26 ਵਿਚੋਂ 20 ਮੈਂਬਰ ਸ਼ਾਮਿਲ ਹੋਏ।

RELATED ARTICLES
POPULAR POSTS