ਵਫਦ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਇਟਲੀ ਵੱਲੋਂ ਖੇਤੀਬਾੜੀ ਦੇ ਖੇਤਰ ਤੇ ਸਥਿਰ ਵਿਕਾਸ ਲਈ ਪੰਜਾਬ ਨਾਲ ਸਹਿਯੋਗ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇੰਡੋ-ਯੂਰਪੀਅਨ ਸੁਸਟੇਨਏਬਲ ਡਿਵੈਲਪਮੈਂਟ ਦੇ ਸੀ.ਈ.ਓ. ਜੌਹਨ ਮਾਰਟਿਨ ਥਾਮਸ ਦੀ ਅਗਵਾਈ ਵਿੱਚ ਇਟਲੀ ਕੰਪਨੀ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਟਲੀ ਦੇ ਜਨਤਕ ਭਾਈਵਾਲੀ ਵਾਲੇ ਅਦਾਰੇ ਨੇ ਇਸ ਸਾਲ ਸਤੰਬਰ ਮਹੀਨੇ ਵਿੱਚ ਖੁਰਾਕ ਤੇ ਖੇਤੀ ਇੰਜਨੀਅਰਿੰਗ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਪੰਜਾਬ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ । ਕੈਪਟਨ ਨੇ ਵਫ਼ਦ ਨੂੰ ਸ਼ਨਾਖ਼ਤ ਕੀਤੇ ਖੇਤਰਾਂ ਵਿੱਚ ਇਕੱਠੇ ਕੰਮ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦੋਵਾਂ ਧਿਰਾਂ ਵੱਲੋਂ ਵਿਰਾਸਤ ਦੀ ਸੁਰੱਖਿਆ ਤੇ ਵਿਰਾਸਤੀ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ‘ਤੇ ਵੀ ਵਿਚਾਰ ਕੀਤੀ ਗਈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …