17.8 C
Toronto
Monday, September 14, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਜੇਤਲੀ ਨਾਲ ਕੀਤੀ ਮੀਟਿੰਗ

ਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਜੇਤਲੀ ਨਾਲ ਕੀਤੀ ਮੀਟਿੰਗ

ਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਜੇਤਲੀ ਨਾਲ ਕੀਤੀ ਮੀਟਿੰਗ6000 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਨਿਪਟਾਉਣ ਦੀ ਕੀਤੀ ਮੰਗ
ਧਾਰਮਿਕ ਸਥਾਨਾਂ ਵਿਖੇ ਲੰਗਰ ਅਤੇ ਪ੍ਰਸਾਦ ‘ਤੇ ਲੱਗੇ ਜੀ.ਐਸ.ਟੀ. ਨੂੰ ਖਤਮ ਕਰਨ ਦੀ ਵੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਪਟਾਰਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਪਟਾਰੇ ਨਾਲ ਮੁਸੀਬਤਾਂ ਵਿਚ ਘਿਰੇ ਪੰਜਾਬ ਦੇ 4 ਲੱਖ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਲੋੜੀਂਦੇ  ਦਿਸ਼ਾ ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿਚ ਬਦਲਣ ਲਈ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਜੇਤਲੀ ਨੂੰ ਇਕ ਕਮੇਟੀ ਬਣਾਉਣ ਦੀ ਬੇਨਤੀ ਕੀਤੀ। ਇਹ ਮੁੱਦਾ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਉਠਾਇਆ ਸੀ।
ਕੈਪਟਨ ਨੇ ਧਾਰਮਿਕ ਸਥਾਨਾਂ ਵਿਖੇ ਲੰਗਰ ਅਤੇ ਪ੍ਰਸਾਦ ‘ਤੇ ਲੱਗੇ ਜੀ.ਐਸ.ਟੀ. ਨੂੰ ਖਤਮ ਕਰਨ ਦੀ ਵੀ ਵਿੱਤ ਮੰਤਰੀ ਨੂੰ ਅਪੀਲ ਕੀਤੀ। ਵਿੱਤ ਮੰਤਰੀ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੇ ਮੁੱਦਿਆਂ ‘ਤੇ ਗੌਰ ਕਰਨ ਲਈ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

RELATED ARTICLES
POPULAR POSTS