Breaking News
Home / ਭਾਰਤ / ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਬਣੇ

ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਬਣੇ

ਵਿਰੋਧੀ ਉਮੀਦਵਾਰ ਮੀਰਾ ਕੁਮਾਰ ਨੂੰ ਵੱਡੇ ਫਰਕ ਨਾਲ ਹਰਾਇਆ
ਭਾਜਪਾ ਖੇਮੇ ‘ਚ ਖੁਸ਼ੀ ਦਾ ਮਾਹੌਲ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਬਣ ਗਏ ਹਨ। ਕੋਵਿੰਦ ਨੇ ਵਿਰੋਧੀ ਉਮੀਦਵਾਰ ਮੀਰਾ ਕੁਮਾਰ ਨੂੰ ਵੱਡੇ ਫਰਕ ਨਾਲ ਹਰਾਇਆ। ਰਾਮਨਾਥ ਕੋਵਿੰਦ ਨੂੰ 69 ਫੀਸਦੀ ਵੋਟਾਂ ਮਿਲੀਆਂ ਹਨ ਤੇ ਕਾਂਗਰਸ ਉਮੀਦਵਾਰ ਮੀਰਾ ਕੁਮਾਰ ਨੂੰ ਸਿਰਫ਼ 34 ਫੀਸਦੀ  ਵੋਟ ਹੀ ਮਿਲੇ ਹਨ। ਰਾਮ ਨਾਥ ਕੋਵਿੰਦ ਨੂੰ 7,02,044 ਤੇ ਮੀਰਾ ਕੁਮਾਰ ਨੂੰ 3,67,314 ਵੋਟ ਮਿਲੇ ਹਨ। ਭਾਜਪਾ ਦੀ ਹੋਈ ਵੱਡੀ ਜਿੱਤ ਤੋਂ ਬਾਅਦ ਰਾਮ ਨਾਥ ਕੋਵਿੰਦ ਨੂੰ ਮਿਲਣ ਲਈ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਅਤੇ ਉਹਨਾਂ ਨਵੇਂ ਬਣੇ ਰਾਸ਼ਟਰਪਤੀ ਦਾ ਮੂੰਹ ਵੀ ਮਿੱਠਾ ਕਰਵਾਇਆ। ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਭਾਜਪਾ ਦੇ ਖੇਮੇ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ ਤੇ ਜਸ਼ਨ ਮਨਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੋਵਿੰਦ ਉੱਤਰ ਪ੍ਰਦੇਸ਼ ਦੇ ਕਾਨਪੁਰ ਨਾਲ ਸਬੰਧ ਰੱਖਦੇ ਹਨ। ਪੇਸ਼ੇ ਵਜੋਂ ਉਹ ਵਕੀਲ ਰਹੇ ਹਨ ਤੇ ਹੁਣ ਤੱਕ ਬਿਹਾਰ ਦੇ ਰਾਜਪਾਲ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਵੀ ਰਾਮਨਾਥ ਕੋਵਿੰਦ ਨੂੰ ਵਧਾਈ ਦਿੱਤੀ ਹੈ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …