Breaking News
Home / ਪੰਜਾਬ / ਸੁਖਪਾਲ ਖਹਿਰਾ ਬਣੇ ਵਿਰੋਧੀ ਧਿਰ ਦੇ ਆਗੂ

ਸੁਖਪਾਲ ਖਹਿਰਾ ਬਣੇ ਵਿਰੋਧੀ ਧਿਰ ਦੇ ਆਗੂ

ਐਚ ਐਸ ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਖਹਿਰਾ ਦੇ ਨਾਲ ਅਮਨ ਅਰੋੜਾ, ਬਲਜਿੰਦਰ ਕੌਰ ਅਤੇ ਕੰਵਰ ਸੰਧੂ ਦਾ ਨਾਂ ਸੀ ਅਹੁਦੇ ਦੀ ਦੌੜ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਸਰਬ ਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਨੇ ਇਸ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨਾਲ ਗੱਲਬਾਤ ਕਰ ਕੇ ਇਸ ਸਬੰਧੀ ਵਿਚਾਰ ਲਏ ਸਨ। ਇਹ ਅਹੁਦਾ ਵਿਧਾਇਕ ਐਚ.ਐਸ. ਫੂਲਕਾ ਦੇ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ। ਕੇਜਰੀਵਾਲ ਨੇ ਸੁਖਪਾਲ ਖਹਿਰਾ ਦੇ ਨਾਂ ਦਾ ਐਲਾਨ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ। ਮੀਟਿੰਗ ਵਿੱਚ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਹਾਜ਼ਰ ਸਨ। ਜ਼ਿਕਰਯੋਗ ਹੈ ਖਹਿਰਾ ਪਹਿਲਾਂ ਚੀਫ਼ ਵ੍ਹਿਪ ਸਨ ਪਰ ਭਗਵੰਤ ਮਾਨ ਨੂੰ ਪਾਰਟੀ ਦਾ ਸੂਬਾਈ ਪ੍ਰਧਾਨ ਬਣਾਏ ਜਾਣ ਦੇ ਰੋਸ ਵਜੋਂ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਹਾਲ ਦੀ ਘੜੀ ਚੀਫ਼ ਵ੍ਹੀਪ ਦਾ ਅਹੁਦਾ ਕਿਸੇ ਨੂੰ ਨਹੀਂ ਦਿੱਤਾ ਗਿਆ। ਫੂਲਕਾ ਨੇ ਅਸਤੀਫ਼ਾ ਦੇਣ ਵੇਲੇ ਅਗਲੇ ਆਗੂ ਲਈ ਭਾਵੇਂ ਕੰਵਰ ਸੰਧੂ, ਅਮਨ ਅਰੋੜਾ ਅਤੇ ਸੁਖਪਾਲ ਖਹਿਰਾ ਦੇ ਨਾਂ ਦੀ ਸਿਫ਼ਾਰਸ਼ ਕਰ ਦਿੱਤੀ ਸੀ ਪਰ ਭਗਵੰਤ ਮਾਨ ਦੀ ‘ਨਾਰਾਜ਼ਗੀ’ ਕਾਰਨ ਬਹੁਤਿਆਂ ਨੂੰ ਖਹਿਰਾ ਦੇ ਨਾਂ ‘ਤੇ ਮੋਹਰ ਲੱਗਣ ਦੀ ਆਸ ਨਹੀਂ ਸੀ। ਜਦੋਂ ਕਿ ਸੁਖਪਾਲ ਖਹਿਰਾ ਦੇ ਨਾਲ-ਨਾਲ ਅਮਨ ਅਰੋੜਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ ਅਤੇ ਨਾਜਰ ਸਿੰਘ ਮਾਨਸ਼ਾਹੀਆ ਵੀ ਦੌੜ ਵਿਚ ਸਨ। ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਕੈਬਨਿਟ ਮੰਤਰੀ ਦੇ ਬਰਾਬਰ ਦਾ ਹੁੰਦਾ ਹੈ।
ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ‘ਆਪ’ ਵਿਧਾਇਕ ਦਲ ਦੀ ਪਹਿਲਾਂ ਵੀ ਦੋ ਵਾਰ ਮੀਟਿੰਗ ਰੱਖੀ ਗਈ ਸੀ ਪਰ ਦੋਵੇਂ ਵਾਰ ਮੁਲਤਵੀ ਕਰਨੀ ਪਈ ਸੀ। ਦਿੱਲੀ ਵਿੱਚ ਹੋਈ ਤੀਜੀ ਮੀਟਿੰਗ ‘ਚ ਸੁਖਪਾਲ ਖਹਿਰਾ ਦੇ ਨਾਂ ‘ਤੇ ਮੋਹਰ ਲੱਗੀ। ਸੁਖਪਾਲ ਖਹਿਰਾ ਵਿਧਾਨ ਸਭਾ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਪਿਸੁਖਪਾਲ ਖਹਿਰਾ ਬਣੇ ਵਿਰੋਧੀ ਧਿਰ ਦੇ ਆਗੂ
ਐਚ ਐਸ ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਖਹਿਰਾ ਦੇ ਨਾਲ ਅਮਨ ਅਰੋੜਾ, ਬਲਜਿੰਦਰ ਕੌਰ ਅਤੇ ਕੰਵਰ ਸੰਧੂ ਦਾ ਨਾਂ ਸੀ ਅਹੁਦੇ ਦੀ ਦੌੜ ‘ਚ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਸਰਬ ਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਂ ਦਾ ਐਲਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਨੇ ਇਸ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨਾਲ ਗੱਲਬਾਤ ਕਰ ਕੇ ਇਸ ਸਬੰਧੀ ਵਿਚਾਰ ਲਏ ਸਨ। ਇਹ ਅਹੁਦਾ ਵਿਧਾਇਕ ਐਚ.ਐਸ. ਫੂਲਕਾ ਦੇ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ। ਕੇਜਰੀਵਾਲ ਨੇ ਸੁਖਪਾਲ ਖਹਿਰਾ ਦੇ ਨਾਂ ਦਾ ਐਲਾਨ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ। ਮੀਟਿੰਗ ਵਿੱਚ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਹਾਜ਼ਰ ਸਨ। ਜ਼ਿਕਰਯੋਗ ਹੈ ਖਹਿਰਾ ਪਹਿਲਾਂ ਚੀਫ਼ ਵ੍ਹਿਪ ਸਨ ਪਰ ਭਗਵੰਤ ਮਾਨ ਨੂੰ ਪਾਰਟੀ ਦਾ ਸੂਬਾਈ ਪ੍ਰਧਾਨ ਬਣਾਏ ਜਾਣ ਦੇ ਰੋਸ ਵਜੋਂ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਹਾਲ ਦੀ ਘੜੀ ਚੀਫ਼ ਵ੍ਹੀਪ ਦਾ ਅਹੁਦਾ ਕਿਸੇ ਨੂੰ ਨਹੀਂ ਦਿੱਤਾ ਗਿਆ। ਫੂਲਕਾ ਨੇ ਅਸਤੀਫ਼ਾ ਦੇਣ ਵੇਲੇ ਅਗਲੇ ਆਗੂ ਲਈ ਭਾਵੇਂ ਕੰਵਰ ਸੰਧੂ, ਅਮਨ ਅਰੋੜਾ ਅਤੇ ਸੁਖਪਾਲ ਖਹਿਰਾ ਦੇ ਨਾਂ ਦੀ ਸਿਫ਼ਾਰਸ਼ ਕਰ ਦਿੱਤੀ ਸੀ ਪਰ ਭਗਵੰਤ ਮਾਨ ਦੀ ‘ਨਾਰਾਜ਼ਗੀ’ ਕਾਰਨ ਬਹੁਤਿਆਂ ਨੂੰ ਖਹਿਰਾ ਦੇ ਨਾਂ ‘ਤੇ ਮੋਹਰ ਲੱਗਣ ਦੀ ਆਸ ਨਹੀਂ ਸੀ। ਜਦੋਂ ਕਿ ਸੁਖਪਾਲ ਖਹਿਰਾ ਦੇ ਨਾਲ-ਨਾਲ ਅਮਨ ਅਰੋੜਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ ਅਤੇ ਨਾਜਰ ਸਿੰਘ ਮਾਨਸ਼ਾਹੀਆ ਵੀ ਦੌੜ ਵਿਚ ਸਨ। ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਕੈਬਨਿਟ ਮੰਤਰੀ ਦੇ ਬਰਾਬਰ ਦਾ ਹੁੰਦਾ ਹੈ।
ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ‘ਆਪ’ ਵਿਧਾਇਕ ਦਲ ਦੀ ਪਹਿਲਾਂ ਵੀ ਦੋ ਵਾਰ ਮੀਟਿੰਗ ਰੱਖੀ ਗਈ ਸੀ ਪਰ ਦੋਵੇਂ ਵਾਰ ਮੁਲਤਵੀ ਕਰਨੀ ਪਈ ਸੀ। ਦਿੱਲੀ ਵਿੱਚ ਹੋਈ ਤੀਜੀ ਮੀਟਿੰਗ ‘ਚ ਸੁਖਪਾਲ ਖਹਿਰਾ ਦੇ ਨਾਂ ‘ਤੇ ਮੋਹਰ ਲੱਗੀ। ਸੁਖਪਾਲ ਖਹਿਰਾ ਵਿਧਾਨ ਸਭਾ ਚੋਣਾਂ ਤੋਂ ਕਾਫ਼ੀ ਸਮਾਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਪਿਤਾ ਸੁਖਜਿੰਦਰ ਸਿੰਘ ਕਈ ਦਹਾਕੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖਿਆ ਮੰਤਰੀ ਰਹੇ ਸਨ। ਖਹਿਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਪ੍ਰਧਾਨ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ ਸੀ।

ਸਾਰੇ ‘ਆਪ’ ਵਿਧਾਇਕ ਆਏ ਖਹਿਰਾ ਦੇ ਸਮਰਥਨ ‘ਚ
‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ 19 ਵਿਧਾਇਕਾਂ ਅਤੇ ਦੋ ਸੰਸਦ ਮੈਂਬਰਾਂ ਦੀ ਸਹਿਮਤੀ ਨਾਲ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ ਤੇ ਸਾਰੇ ਵਿਧਾਇਕਾਂ ਨੇ ਮੁੜ ਰਲ਼-ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਹੈ।

ਤਾ ਸੁਖਜਿੰਦਰ ਸਿੰਘ ਕਈ ਦਹਾਕੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖਿਆ ਮੰਤਰੀ ਰਹੇ ਸਨ। ਖਹਿਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਪ੍ਰਧਾਨ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ ਸੀ।

ਸਾਰੇ ‘ਆਪ’ ਵਿਧਾਇਕ ਆਏ ਖਹਿਰਾ ਦੇ ਸਮਰਥਨ ‘ਚ
‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ 19 ਵਿਧਾਇਕਾਂ ਅਤੇ ਦੋ ਸੰਸਦ ਮੈਂਬਰਾਂ ਦੀ ਸਹਿਮਤੀ ਨਾਲ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ ਹੈ ਤੇ ਸਾਰੇ ਵਿਧਾਇਕਾਂ ਨੇ ਮੁੜ ਰਲ਼-ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …