12.7 C
Toronto
Tuesday, March 10, 2026
spot_img
Homeਪੰਜਾਬਲੁਧਿਆਣਾ 'ਚ ਪਾਦਰੀ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ ‘ਚ ਪਾਦਰੀ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ : ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਮੋਟਰਸਾਈਕਲ ‘ਤੇ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਗੋਲੀ ਮਾਰ ਕੇ ਇਕ ਚਰਚ ਦੇ ਬਾਹਰ ਖੜ੍ਹੇ ਪਾਦਰੀ ਨੂੰ ਹਲਾਕ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਦਰੀ ਸੁਲਤਾਨ ਮਸੀਹ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਉਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ। ਪੁਲਿਸ ਕਮਿਸ਼ਨਰ ਆਰ.ਐਨ. ਢੋਕੇ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 9 ਵਜੇ ਸਲੇਮ ਟਾਬਰੀ ਇਲਾਕੇ ਦੇ ਮੁਹੱਲਾ ਪੀਰੂਬੰਦਾ ਵਿੱਚ ਵਾਪਰੀ। ਪਾਦਰੀ ਉਸ ਵਕਤ ‘ਟੈਂਪਲ ਆਫ਼ ਗੌਡ’ ਨਾਮੀ ਗਿਰਜਾ ਘਰ ਦੇ ਬਾਹਰ ਖੜੋਤਾ ਫੋਨ ਸੁਣ ਰਿਹਾ ਸੀ, ਜਦੋਂ ਮੋਟਰਸਾਈਕਲ ਉਤੇ ਆਏ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਤੇ ਫ਼ਰਾਰ ਹੋ ਗਏ। ਹਮਲਾਵਰਾਂ ਨੂੰ ਫੜਨ ਲਈ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਹੈ। ਦੂਜੇ ਪਾਸੇ ਮੁਹੱਲਾ ਵਾਸੀਆਂ ਨੇ ਹਮਲਾਵਰਾਂ ਦੀ ਗਿਣਤੀ ਤਿੰਨ ਦੱਸੀ ਹੈ। ઠਥਾਣਾ ਸਲੇਮ ਟਾਬਰੀ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਦਰੀ ਹੱਤਿਆ ਮਾਮਲੇ ‘ਚ ਪੁਲਿਸ ਨੇ ਬਣਾਈ ‘ਸਿਟ’
ਲੁਧਿਆਣਾ : ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਲਈ ਪੁਲਿਸ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਨ ਕੀਤਾ ਹੈ। ਪੁਲਿਸ ਕਮਿਸ਼ਨਰ ਆਰਐੱਨ ਢੋਕੇ ਨੇ ਦੱਸਿਆ ਕਿ ਅਪਰਾਧੀਆਂ ਤਕ ਜਲਦ ਤੋਂ ਜਲਦ ਪੁੱਜਣ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਕ੍ਰਾਈਮ) ਗਗਨਅਜੀਤ ਸਿੰਘ ਦੀ ਅਗਵਾਈ ‘ਚ ‘ਸਿਟ’ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿਚ ਏਸੀਪੀ ਮਨਿੰਦਰ ਬੇਦੀ, ਐੱਸਐੱਚਓ ਸਲੇਮ ਟਾਬਰੀ ਅਮਨਦੀਪ ਸਿੰਘ ਬਰਾੜ ‘ਸਿਟ’ ਵਿਚ ਸ਼ਾਮਿਲ ਹਨ।

RELATED ARTICLES
POPULAR POSTS