Home / ਪੰਜਾਬ / ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਲੱਗਣ ਲੱਗੀਆਂ ਬਰੇਕਾਂ

ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਲੱਗਣ ਲੱਗੀਆਂ ਬਰੇਕਾਂ

ਅੰਮ੍ਰਿਤਸਰ/ਬਿਊਰੋ ਨਿਊਜ਼  : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਅੰਮ੍ਰਿਤਸਰ ‘ਚ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਧਰਨੇ ‘ਤੇ ਬੈਠ ਕੇ ਕੰਪਨੀ ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਵੀ ਸ਼ਹਿਰ ਵਿੱਚ ਕੋਈ ਬੱਸ ਨਹੀਂ ਚਲਾਈ ਗਈ ਤੇ ਮੀਂਹ ਦੇ ਬਾਵਜੂਦ ਕਰਮਚਾਰੀ ਸੜਕ ‘ਤੇ ਬੈਠ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ। ਤਕਰੀਬਨ 500 ਕਰੋੜ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਦੇ ਫਿਲਹਾਲ ਦੋ ਪੜਾਅ ਪੂਰੇ ਕੀਤੇ ਜਾ ਸਕੇ ਹਨ। ਇਸ ਅੱਧੇ-ਅਧੂਰੇ ਪ੍ਰਾਜੈਕਟ ਨੂੰ ਚੋਣਾਂ ਤੋਂ ਠੀਕ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਹਰੀ ਝੰਡੀ ਦਿਖਾ ਕੇ ਸ਼ੁਰੂ ਕਰ ਦਿੱਤਾ ਗਿਆ ਸੀ।

Check Also

ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਸਰਕਾਰ ਘੜ ਰਹੀ ਹੈ ਸਾਜਿਸ਼ : ਡੱਲੇਵਾਲ

ਕਿਸਾਨ ਵੀਰਾਂ ਨੂੰ ਅੰਦੋਲਨ ’ਚ ਡਟੇ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ …