‘ਆਪ’ ਵਿਧਾਇਕ ਨੇ ਮਹਿਲਾ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਉੱਤੇ ਮਹਿਲਾ ਨੇ ਛੇੜਖ਼ਾਨੀ ਤੇ ਧਮਕੀ ਦੇਣ ਦਾ ਇਲਜ਼ਾਮ ਲਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਕਾਸ਼ ਜਾਰਵਾਲ ਨੇ ਸਫ਼ਾਈ ਦਿੱਤੀ ਹੈ ਕਿ ਉਨ੍ਹਾਂ ਉੱਤੇ ਲੱਗੇ ਇਲਜ਼ਾਮ ਝੂਠੇ ਹਨ। ਪ੍ਰਕਾਸ਼ ਉੱਤੇ ਦਿੱਲੀ ਦੇ ਸੰਗਮ ਵਿਹਾਰ ਥਾਣੇ ਵਿੱਚ ਮਹਿਲਾ ਨੇ ਛੇੜਖ਼ਾਨੀ, ਗੰਦੀ ਭਾਸ਼ਾ ਦਾ ਇਸਤੇਮਾਲ ਕਰਨ ਤੇ ਧਮਕੀ ਦੇਣ ਦੀ ਸ਼ਿਕਾਇਤ ਕੀਤੀ ਹੈ।
ਇਹ ਮਾਮਲਾ 9 ਜੁਲਾਈ ਦਾ ਹੈ। ਮਹਿਲਾ ਦਾ ਇਲਜ਼ਾਮ ਹੈ ਕਿ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਘਰ ਵਿੱਚ ਵੜ ਕੇ ਉਸ ਦੇ ਪਰਿਵਾਰ ਨਾਲ ਬਦਤਮੀਜ਼ੀ ਕੀਤੀ ਤੇ ਗਾਲ਼ਾਂ ਕੱਢੀਆਂ ਹਨ। ਵਿਧਾਇਕ ਜਾਰਵਾਲ ਨੇ ਮਹਿਲਾ ਦੇ ਇਲਜ਼ਾਮ ਨੂੰ ਬੇਬੁਨਿਆਦ ਦੱਸਿਆ ਹੈ। ਉਸ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚੇਤੇ ਰਹੇ ਕਿ ਵਿਧਾਇਕ ਪ੍ਰਕਾਸ਼ ਜਾਰਵਾਲ ਉੱਤੇ ਤਿੰਨ ਮਹੀਨੇ ਪਹਿਲਾਂ ਵੀ ਇੱਕ ਮਹਿਲਾ ਨਾਲ ਛੇੜਖ਼ਾਨੀ ਦਾ ਕੇਸ ਦਰਜ ਹੋ ਚੁੱਕਾ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …