ਰੱਦ ਹੋਏ 69 ਪਰਮਿਟਾਂ ਵਿਚੋਂ 37 ਬਾਦਲ ਪਰਿਵਾਰ ਦੀਆਂ ਕੰਪਨੀਆਂ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਕੰਪਨੀਆਂ ਦੀ ਅਜਾਰੇਦਾਰੀ ਖ਼ਤਮ ਕਰਦਿਆਂ ਵੱਖ-ਵੱਖ ਰੂਟਾਂ ਤੋਂ ਚੰਡੀਗੜ੍ਹ ਆਉਂਦੀਆਂ ਤੇ ਜਾਂਦੀਆਂ ਏਸੀ ਲਗਜ਼ਰੀ ਬੱਸਾਂ ਦੇ 69 ਪਰਮਿਟ ਰੱਦ ਕਰ ਦਿਤੇ ਹਨ। ਪ੍ਰਾਈਵੇਟ ਕੰਪਨੀਆਂ ਦੇ ਰੱਦ ਕੀਤੇ ਪਰਮਿਟਾਂ ਵਿਚ 37 ਪਰਮਿਟ ਬਾਦਲ ਪਰਵਾਰ ਦੀ ਮਲਕੀਅਤ ਜਾਂ ਹਿੱਸੇਦਾਰੀ ਵਾਲੀਆਂ ਕੰਪਨੀਆਂ ਨਾਲ ਸਬੰਧਤ ਹਨ। ਮਜ਼ੇਦਾਰ ਗੱਲ ਇਹ ਹੈ ਕਿ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਓ) ਬਠਿੰਡਾ ਵਲੋਂ ਰੱਦ ਕੀਤੇ ਗਏ 16 ਪਰਮਿਟਾਂ ਵਿਚੋਂ 14 ਪਰਮਿਟ ਬਾਦਲ ਪਰਿਵਾਰ ਦੀਆਂ ਕੰਪਨੀਆਂ 6 ਡੱਬਵਾਲੀ ਅਤੇ 8 ਆਰਬਿਟ ਕੰਪਨੀ ਦੇ ਹਨ।
ਜਾਣਕਾਰੀ ਅਨੁਸਾਰ ਬੇਸ਼ੱਕ ਰਿਜ਼ਨਲ ਟਰਾਂਸਪੋਰਟ ਅਥਾਰਟੀ ਪਟਿਆਲਾ, ਫ਼ਿਰੋਜ਼ਪੁਰ, ਬਠਿੰਡਾ ਅਤੇ ਜਲੰਧਰ ਨੇ ਇਹ ਪਰਮਿਟ ਰੱਦ ਕਰ ਦਿਤੇ ਹਨ ਪਰ ਇਸ ਦੇ ਬਾਵਜੂਦ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਦਾ ਚੰਡੀਗੜ੍ਹ ਆਉਣਾ ਤੇ ਜਾਣਾ ਬੇਰੋਕ ਜਾਰੀ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਪ੍ਰਸਤਾਵਿਤ ਸੂਬਾਈ ਟਰਾਂਸਪੋਰਟ ਸਕੀਮ-2017 ਨੂੰ ਹੋਰ ਜ਼ਿਆਦਾ ਵਿਸ਼ਾਲ, ਤਰਕ ਸੰਗਤ ਤੇ ਪਾਰਦਰਸ਼ੀ ਬਣਾਉਣ ਲਈ ਆਮ ਲੋਕਾਂ ਤੋਂ ਇਤਰਾਜ਼ ਵੀ ਮੰਗੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …