ਕੈਪਟਨ ਅਮਰਿੰਦਰ ਵਲੋਂ ਪੰਜਾਬੀ ਖਿਡਾਰਨ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਅਤੇ ਡੀਐਸਪੀ ਦੇ ਅਹੁਦੇ ਦੀ ਕੀਤੀ ਪੇਸਕਸ਼
ਮੋਗਾ/ਬਿਊਰੋ ਨਿਊਜ਼
ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ ਭਾਵੇਂ ਭਾਰਤ ਦੀ ਫਾਈਨਲ ਮੈਚ ਵਿਚ ਹਾਰ ਹੋਈ ਹੈ। ਪਰ ਭਾਰਤੀ ਖਿਡਾਰਨਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਸੀ, ਜਿਸ ਦੀ ਹਾਰ ਪਾਸਿਓਂ ਤਾਰੀਫ ਹੋ ਰਹੀ ਹੈ। ਇੱਥੋਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤੀ ਖਿਡਾਰਨਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਇਹ ਮੁਕਾਬਲਾ ਲੰਡਨ ਦੇ ਲਾਰਡਜ਼ ਮੈਦਾਨ ਵਿਚ ਐਤਵਾਰ ਨੂੰ ਖੇਡਿਆ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਮੋਗਾ ਦੀ ਧੀ ਭਾਰਤੀ ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਆਸਟਰੇਲੀਆ ਵਿਰੁੱਧ ਸ਼ਾਨਦਾਰ ਪ੍ਰਦਰਸ਼ਨ ਬਦਲੇ ઠਪਰਿਵਾਰ ਨੂੰ ਵਧਾਈ ਦਿੰਦੇ ਹੋਏ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕੈਪਟਨ ਅਮਰਿੰਦਰ ਨੇ ਹਰਮਨਪ੍ਰੀਤ ਨੂੰ ਡੀਐਸਪੀ ਦੇ ਅਹੁਦੇ ਦੀ ਪੇਸ਼ਕਸ਼ ਵੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੀ ਪਾਰਟੀ ਦੇ ਹੋਰ ਆਗੂਆਂ ਨਾਲ ਹਰਮਨਪ੍ਰੀਤ ਕੌਰ ਦੇ ਪਿੰਡ ਦੁਨੇਕੇ ਪਹੁੰਚੇ ਅਤੇ ਉਨ੍ਹਾਂ ਹਰਮਨ ਦੇ ਮਾਤਾ-ਪਿਤਾ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …