28 ਵਿਅਕਤੀਆਂ ਦੀ ਮੌਤ, 40 ਤੋਂ ਵੱਧ ਜ਼ਖ਼ਮੀ
ਲਾਹੌਰ/ਬਿਊਰੋ ਨਿਊਜ਼
ਲਾਹੌਰ ਵਿਚ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਦਫਤਰ ਨੇੜੇ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਲਾਹੌਰ ਦੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਹਵਾਲੇ ਨਾਲ ਇਸਦੀ ਪੁਸ਼ਟੀ ਕੀਤੀ ਹੈ। ਪੁਲਿਸ ਘਟਨਾ ਸਥਾਨ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈ ਰਹੀ ਹੈ।
ਉਧਰ ਦੂਜੇ ਪਾਸੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਵੀ ਅੱਜ ਸਵੇਰੇ ਹੋਏ ਬੰਬ ਧਮਾਕੇ ਵਿਚ 35 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ 50 ਵਿਅਕਤੀ ਜ਼ਖ਼ਮੀ ਹੋਏ ਹਨ। ਇਸ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ। ਮਾਰੇ ਗਏ ਵਿਅਕਤੀਆਂ ਵਿਚ ਜ਼ਿਆਦਾਤਰ ਸਰਕਾਰੀ ਕਰਮਚਾਰੀ ਹਨ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …