2.3 C
Toronto
Thursday, November 27, 2025
spot_img
Homeਪੰਜਾਬਪੰਜਾਬ ਸਰਕਾਰ ਬਿਜਲਈ ਵਾਹਨਾਂ ਨੂੰ ਲਿਆਏਗੀ ਅਮਲ 'ਚ

ਪੰਜਾਬ ਸਰਕਾਰ ਬਿਜਲਈ ਵਾਹਨਾਂ ਨੂੰ ਲਿਆਏਗੀ ਅਮਲ ‘ਚ

ਮਹਿੰਦਰਾ ਐਂਡ ਮਹਿੰਦਰਾ ਦੇ ਐਮਡੀ ਨਾਲ ਹੋਈ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪੱਖੀ ਬਿਜਲਈ ਵਾਹਨਾਂ ਨੂੰ ਵੱਡੀ ਪੱਧਰ ‘ਤੇ ਅਮਲ ਵਿਚ ਲਿਆਉਣ ਦੀ ਯੋਜਨਾ ਬਣਾਈ ਗਈ ਹੈ। ਨਵੀਂ ਸਨਅਤੀ ਨੀਤੀ ਵੀ ਵਿਸ਼ੇਸ਼ ਤੌਰ ‘ਤੇ ਇਸ ਉਤੇ ਕੇਂਦਰਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਐਂਡ ਮਹਿੰਦਰਾ ਦੇ ਮੈਨੇਜਿੰਗ ਡਾਇਰੈਕਟਰ ਪਵਨ ਗੋਇਨਕਾ ਨਾਲ ਮੀਟਿੰਗ ਦੌਰਾਨ ਇਹ ਗੱਲ ਕਹੀ ਹੈ। ਗੋਇਨਕਾ ਨੇ ਆਖਿਆ ਕਿ ਉਨ੍ਹਾਂ ਦੀ ਕੰਪਨੀ ਪੰਜਾਬ ਵਿੱਚ ਬਿਜਲਈ ਵਾਹਨਾਂ ਨੂੰ ਉਤਸ਼ਾਹਤ ਕਰਨ ਵਿੱਚ ਨਿਵੇਸ਼ ਲਈ ਇਛੁੱਕ ਹੈ। ਉਨ੍ਹਾਂ ਨੇ ਸੂਬੇ ਵਿੱਚ ਗਰੀਨ ਐਨਰਜੀ ਦਾ ਪਾਸਾਰ ਤੇ ਰੁਜ਼ਗਾਰ ਦੀ ਪੈਦਾਵਾਰ ਲਈ ਬਿਜਲਈ ਟੈਕਸੀਆਂ ਲਿਆਉਣ ਦੀ ਸਕੀਮ ਬਣਾਉਣ ਦਾ ਸੁਝਾਅ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਚੀਨ ਦੀ ਕੰਪਨੀ ਯਿਨਲੌਂਗ ਨੇ ਹਾਲ ਹੀ ਵਿੱਚ ਪੰਜਾਬ ਵਿਚ ਬਿਜਲਈ ਕਾਰਾਂ ਤੇ ਬੱਸਾਂ ਦੀ ਸ਼ੁਰੂਆਤ ਕਰਨ ਦੀ ਸੰਭਾਵਨਾ ਬਾਰੇ ਉਨ੍ਹਾਂ ਨਾਲ ਵਿਚਾਰ ਕੀਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲਈ ਟੈਕਸੀਆਂ ਲਈ ਓਲਾ ਨਾਲ ਗੱਲਬਾਤ ਚਲਾਈ ਜਾ ਰਹੀ ਹੈ।

RELATED ARTICLES
POPULAR POSTS