9 C
Toronto
Wednesday, April 15, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੈਪਟਨ ਅਮਰਿੰਦਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕੌਮੀ ਹਾਕੀ ਖਿਡਾਰੀ ਹਰਮਨਦੀਪ ਸਿੰਘ ਲਈ ਕਿੱਟ ਦਾ ਪ੍ਰਬੰਧ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਦਿੱਤੀ ਹੈ ਤਾਂ ਜੋ ਉਹ 16 ਅਗਸਤ ਨੂੰ ਸ਼ੁਰੂ ਹੋ ਰਹੇ ਰਾਸ਼ਟਰੀ ਟਰਾਇਲਾਂ ਵਿੱਚ ਹਿੱਸਾ ਲੈ ਸਕੇ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਨੇ 1989 ਵਿੱਚ ਹੈਲੀਕਾਪਟਰ ਹਾਦਸੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਫੌਜੀ ਦੀ ਬੇਟੀ ਨੂੰ ਪ੍ਰਾਈਵੇਟ ਸੈਕਟਰ ਵਿੱਚ ਨੌਕਰੀ ਦਾ ਭਰੋਸਾ ਦਿਵਾਇਆ। ਕੈਪਟਨ ਅਮਰਿੰਦਰ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਦੂਜੀ ਵਾਰ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ।
ਮੁੱਖ ਮੰਤਰੀ ਨੇ ਆਪਣੇ ਨਿਵਾਸ ਸਥਾਨ ‘ਤੇ ਇਕੱਤਰ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਰਿਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ।

RELATED ARTICLES
POPULAR POSTS