14.3 C
Toronto
Thursday, September 18, 2025
spot_img
Homeਪੰਜਾਬ'ਆਪ' ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

‘ਆਪ’ ਨੇ ਬਣਾਈ ਕਿਸਾਨ ਸੰਘਰਸ਼ ਕਮੇਟੀ

ਵਿਧਾਇਕ ਕੁਲਤਾਰ ਸੰਧਵਾਂ ਕਰਨਗੇ ਕਮੇਟੀ ਦੀ ਅਗਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਆਰਥਕ ਮੰਦਹਾਲੀ ਤੇ ਸਰਕਾਰਾਂ ਦੀ ਬੇਰੁਖੀ ਕਾਰਨ ਆਤਮ ਹੱਤਿਆ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰਨ ਲਈ ਆਮ ਆਦਮੀ ਪਾਰਟੀ ਨੇ ਇਕ ਸੰਘਰਸ਼ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਕਮਾਨ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪੀ ਗਈ ਹੈ। ਸੰਧਵਾਂ ਨੇ ਦੱਸਿਆ ਕਿ ਸੰਘਰਸ਼ ਕਮੇਟੀ 15 ਅਗਸਤ ਤੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕਰੇਗੀ। ਦੋ ਸਤੰਬਰ ਤੋਂ ਲੈ ਕੇ ਛੇ ਸਤੰਬਰ ਤੱਕ ਕਿਸਾਨਾਂ ਦੀਆਂ ਮੰਗਾਂ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕਮੇਟੀ ਪੈਦਲ ਯਾਤਰਾਵਾਂ ਕਰੇਗੀ।

RELATED ARTICLES
POPULAR POSTS