ਸਿੱਖਿਆ ਮੰਤਰੀ ਨੇ ਕਿਹਾ, ਅਧਿਆਪਕ ਪੱਖੀ ਫੈਸਲੇ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਅਧਿਆਪਕ ਪੱਖੀ ਫੈਸਲੇ ਲੈਣ ਦੀ ਕੜੀ ਵਿੱਚ ਅੱਜ ਅਹਿਮ ਫੈਸਲਾ ਲੈਂਦਿਆਂ ਨਵ-ਨਿਯਕੁਤ ਤੇ ਪਦਉਨਤੀ ਵਾਲੇ ਅਧਿਆਪਕਾਂ ਦੇ ਪਰਖ ਕਾਲ ਪੂਰਾ ਹੋਣ ‘ਤੇ ਕੇਸਾਂ ਦੇ ਤੁਰੰਤ ਨਿਬੇੜੇ ਲਈ ਪਾਵਰਾਂ ਹੇਠਲੇ ਪੱਧਰ ‘ਤੇ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਕੀਤਾ ਹੈ। ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਰਖ ਕਾਲ ਪੂਰਾ ਹੋਣ ਦੇ ਬਾਵਜੂਦ ਅਧਿਆਪਕਾਂ ਦੇ ਪਰਖ ਕਾਲ ਦੇ ਕੇਸ ਨਿਬੇੜੇ ਲਈ ਵੱਖ-ਵੱਖ ਦਫਤਰਾਂ ਵਿੱਚ ਲੰਬਿਤ ਪਏ ਹਨ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …