Breaking News
Home / ਪੰਜਾਬ / ਮੁਹਾਲੀ ‘ਚ ਦਿਨ ਦਿਹਾੜੇ ਪਿਆ ਡਾਕਾ

ਮੁਹਾਲੀ ‘ਚ ਦਿਨ ਦਿਹਾੜੇ ਪਿਆ ਡਾਕਾ

ਭਾਰਤੀ ਸਟੇਟ ਬੈਂਕ ਵਿਚੋਂ ਲੁੱਟੇ 7 ਲੱਖ ਰੁਪਏ, ਲੁਟੇਰੇ ਫਰਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ ਵਿਚ ਅੱਜ ਦਿਨ-ਦਿਹਾੜੇ ਬੈਂਕ ਵਿਚ ਡਾਕਾ ਪੈ ਗਿਆ। ਨਕਾਬਪੋਸ਼ ਲੁਟੇਰੇ ਪਿਸਤੌਲ ਦਿਖਾ ਕੇ ਸਟੇਟ ਬੈਂਕ ਆਫ ਪਟਿਆਲਾ ਵਿਚੋਂ ਸੱਤ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਫੇਜ਼ ਸੱਤ ਵਿਚ ਸਵਾ ਦੋ ਵਜੇ ਦੇ ਕਰੀਬ ਵਾਪਰੀ ਹੈ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਬੈਂਕ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੱਡੇ ਪੱਧਰ ‘ਤੇ ਬੈਂਕ ਤੇ ਏਟੀਐਮ ਲੁੱਟਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਪੰਜਾਬ ਵਿਚ ਗੈਂਗਸਟਰਾਂ ਤੇ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਨਿੱਤ ਦਿਨ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ। ਉਧਰ ਦੂਜੇ ਪਾਸੇ 34 ਏਟੀਐਮ ਲੁੱਟਣ ਵਾਲੇ ਗਰੋਹ ਦਾ ਕਪੂਰਥਲਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦੇ ਤਿੰਨ ਮੈਂਬਰ ਕਪੂਰਥਲਾ ਪੁਲਿਸ ਨੇ ਕਾਬੂ ਕੀਤੇ ਹਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …